ਘਰ ''ਚ ਨੰਨ੍ਹੇ ਮਹਿਮਾਨ ਦੇ ਆਉਣ ਦੀ ਖੁਸ਼ੀ ''ਚ ਚੱਲ ਰਹੀ ਸੀ ਪਾਰਟੀ ! ਬੇਕਾਬੂ ਹੋਈ ਬੱਸ ਨੇ ਪਿਓ ਸਣੇ 5 ਦੀ ਲਈ ਜਾਨ
Saturday, Aug 22, 2026 - 09:44 AM (IST)
ਬੇਤੀਆ : ਬਿਹਾਰ ਦੇ ਪੱਛਮੀ ਚੰਪਾਰਣ ਜ਼ਿਲ੍ਹੇ ਦੇ ਲੌਰੀਆ ਥਾਣਾ ਖੇਤਰ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਪੁਲਸ ਵਲੋਂ ਦਿੱਤੀ ਗਈ। ਸੂਤਰਾਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਚਾਂਗੂਰ ਰਾਮ (70), ਬਹਾਦਰ ਮਹਤੋ (45), ਸੰਜੇ ਕੁਮਾਰ (28), ਰਾਕੇਸ਼ ਕੁਮਾਰ ਦੂਬੇ (35) ਅਤੇ ਦੇਵੇਂਦਰ ਦੂਬੇ (35) ਵਜੋਂ ਹੋਈ ਹੈ। ਇਸ ਦੌਰਾਨ ਜ਼ਖਮੀ ਹੋਏ ਕਈ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ - ਕੈਨੇਡਾ ਦੇ ਗੁਰਦੁਆਰੇ 'ਚ ਵਾਪਰੀ ਵੱਡੀ ਵਾਰਦਾਤ : ਦੋ ਵਿਅਕਤੀਆਂ 'ਤੇ ਤੇਜ਼ਧਾਰ ਚਾਕੂ ਨਾਲ ਹਮਲਾ
ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਬਨਕਟਵਾ ਮਿਡਲ ਸਕੂਲ ਨੇੜੇ ਇੱਕ ਪਰਿਵਾਰ ਦੇ ਬੱਚੇ ਦੇ ਛੱਤੀਅਰ ਜਸ਼ਨ ਦੌਰਾਨ ਸ਼ੁੱਕਰਵਾਰ ਰਾਤ ਨੂੰ ਸੜਕ ਕਿਨਾਰੇ ਇੱਕ ਆਰਕੈਸਟਰਾ ਦਾ ਆਯੋਜਨ ਕੀਤਾ ਗਿਆ ਸੀ। ਉੱਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਆਰਕੈਸਟਰਾ ਦੇਖ ਰਹੇ ਸਨ। ਇਸ ਦੌਰਾਨ ਇੱਕ ਬੱਸ ਬੇਕਾਬੂ ਹੋ ਗਈ। ਉਸ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਦੀ ਭੀੜ ਨੂੰ ਕੁਚਲ ਦਿੱਤਾ ਅਤੇ ਅੱਗੇ ਨਿਕਲ ਗਈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ - 'ਲੰਬੇ ਵਾਲਾਂ ਤੇ ਦਾੜ੍ਹੀ...', ਹੁਣ ਇਨ੍ਹਾਂ ਲੋਕਾਂ ਦੀ ਰਾਮ ਮੰਦਰ 'ਚ ਨਹੀਂ ਹੋਵੇਗੀ ਐਂਟਰੀ, ਨਵੇਂ ਨਿਯਮ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
