ਘਰ ''ਚ ਅਚਾਨਕ ਅੱਗ ਲੱਗਣ ਨਾਲ ਮਾਂ ਅਤੇ ਉਸ ਦੇ 3 ਬੱਚੇ ਜਿਊਂਦੇ ਸੜੇ

12/26/2020 3:33:58 PM

ਬਾਂਦਾ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਅਚਾਨਕ ਅੱਗ ਲੱਗਣ ਨਾਲ ਇਕ ਜਨਾਨੀ ਅਤੇ ਉਸ ਦੇ 3 ਬੱਚਿਆਂ ਦੀ ਸੜ ਕੇ ਮੌਤ ਹੋ ਗਈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਸੁਪਰਡੈਂਟ (ਏ.ਐੱਸ.ਪੀ.) ਮਹੇਂਦਰ ਪ੍ਰਤਾਪ ਸਿੰਘ ਚੌਹਾਨ ਨੇ ਸ਼ਨੀਵਾਰ ਨੂੰ ਦੱਸਿਆ,''ਸ਼ੱਕੀ ਸਥਿਤੀਆਂ 'ਚ ਘਰ 'ਚ ਅੱਗ ਲੱਗਣ ਦੀ ਘਟਨਾ ਸ਼ੁੱਕਰਵਾਰ ਦੀ ਹੈ। ਪਿੰਡ ਦੇ ਲੋਕ ਅੱਜ ਯਾਨੀ ਸ਼ਨੀਵਾਰ ਸਵੇਰੇ ਕਰੀਬ 5 ਵਜੇ ਧੂੰਆਂ ਉੱਠਦੇ ਦੇਖ ਮੌਕੇ 'ਤੇ ਪਹੁੰਚੇ।

ਇਹ ਵੀ ਪੜ੍ਹੋ : PM ਮੋਦੀ ਨੇ ਲਾਂਚ ਕੀਤੀ ਆਯੂਸ਼ਮਾਨ ਭਾਰਤ ਯੋਜਨਾ, ਜੰਮੂ ਦੇ ਲੋਕਾਂ ਨੂੰ ਮਿਲਣਗੇ ਇਹ ਫ਼ਾਇਦੇ

ਹਾਦਸੇ 'ਚ ਸੰਗੀਤਾ ਯਾਦਵ (28) ਅਤੇ ਉਸ ਦੀ ਧੀ ਅੰਜਲੀ, (8), ਪੁੱਤ ਆਸ਼ੀਸ਼ (6) ਅਤੇ 2 ਸਾਲ ਦੀ ਧੀ ਦੀ ਸੜ ਕੇ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ। ਮੌਕੇ ਦਾ ਨਿਰੀਖਣ ਪੁਲਸ ਅਧਿਕਾਰੀਆਂ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਕੀਤਾ ਹੈ। ਜਨਾਨੀ ਅਤੇ ਉਸ ਦੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।''

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਸਮਰਥਨ 'ਚ ਬੋਲੇ ਰਾਹੁਲ- ਸਰਕਾਰ ਨੂੰ ਸੁਣਨਾ ਪਵੇਗਾ
 


DIsha

Content Editor

Related News