ਹੋਮ ਗਾਰਡ ਭਰਤੀ ਦੌੜ ''ਚ ਬੇਹੋਸ਼ ਹੋਈ ਔਰਤ, ਹਸਪਤਾਲ ਲਿਜਾਂਦੇ ਸਮੇਂ ਐਂਬੂਲੈਂਸ ''ਚ ਹੋਇਆ ਸਮੂਹਿਕ ਬਲਾਤਕਾਰ
Saturday, Jul 26, 2025 - 04:23 PM (IST)

ਬਿਹਾਰ : ਅੱਜ ਦੇ ਸਮੇਂ ਵਿਚ ਔਰਤਾਂ ਨਾਲ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਔਰਤਾਂ ਦੀ ਸੁਰੱਖਿਆਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਰਹੀਆਂ ਹਨ। ਤਾਜ਼ਾ ਮਾਮਲਾ ਬਿਹਾਰ ਦੇ ਗਯਾ ਦਾ ਹੈ, ਜਿਥੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਹੋਮ ਗਾਰਡ ਭਰਤੀ ਦੌੜ ਦੌਰਾਨ ਬੇਹੋਸ਼ ਹੋਈ ਇੱਕ ਔਰਤ ਨਾਲ ਐਂਬੂਲੈਂਸ ਵਿੱਚ ਸਮੂਹਿਕ ਬਲਾਤਕਾਰ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਸ ਨੇ ਬਲਾਤਕਾਰ ਕਰਨ ਵਾਲੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - '2 ਘੰਟੇ ਬਾਅਦ ਉਡਾ ਦੇਵਾਂਗੇ CM ਦਫ਼ਤਰ ਤੇ ਜੈਪੁਰ ਏਅਰਪੋਰਟ', ਅਲਰਟ 'ਤੇ ਸੁਰੱਖਿਆ ਏਜੰਸੀਆਂ
ਦੱਸ ਦੇਈਏ ਕਿ ਇਹ ਘਟਨਾ ਗਯਾ ਦੇ ਬੋਧ ਗਯਾ ਥਾਣਾ ਖੇਤਰ ਦੀ ਹੈ। ਇੱਥੇ ਬੀਐੱਮਪੀ 3 ਪਰੇਡ ਗਰਾਊਂਡ ਵਿੱਚ ਹੋਮ ਗਾਰਡ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇੱਕ ਔਰਤ ਹੋਮ ਗਾਰਡ ਭਰਤੀ ਲਈ ਦੌੜ ਵਿੱਚ ਹਿੱਸਾ ਲੈਣ ਆਈ ਸੀ। ਦੌੜ ਦੌਰਾਨ ਮਹਿਲਾ ਉਮੀਦਵਾਰ ਅਚਾਨਕ ਬੇਹੋਸ਼ ਹੋ ਗਈ ਅਤੇ ਡਿੱਗ ਪਈ। ਉਸਨੂੰ ਉਕਤ ਸਥਾਨ 'ਤੇ ਤਾਇਨਾਤ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਘਟਨਾ ਵੀਰਵਾਰ (24 ਜੁਲਾਈ) ਦੀ ਹੈ। ਪੀੜਤਾ ਨੇ ਦੋਸ਼ ਲਗਾਇਆ ਕਿ ਐਂਬੂਲੈਂਸ ਡਰਾਈਵਰ ਅਤੇ ਟੈਕਨੀਸ਼ੀਅਨ ਨੇ ਰਸਤੇ ਵਿੱਚ ਉਸਦਾ ਜਿਨਸੀ ਸ਼ੋਸ਼ਣ ਕੀਤਾ।
ਇਹ ਵੀ ਪੜ੍ਹੋ - 26, 27, 28, 29 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ, IMD ਵਲੋਂ ਯੈਲੋ ਅਲਰਟ ਜਾਰੀ
ਘਟਨਾ ਦਾ ਤੁਰੰਤ ਨੋਟਿਸ ਲੈਂਦੇ ਹੋਏ ਗਯਾ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਨੇ ਸਿਟੀ ਪੁਲਸ ਸੁਪਰਡੈਂਟ (ਐੱਸਪੀ) ਦੀ ਅਗਵਾਈ ਹੇਠ ਅਤੇ ਬੋਧ ਗਯਾ ਦੇ ਸਬ-ਡਿਵੀਜ਼ਨਲ ਪੁਲਸ ਅਫ਼ਸਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ। ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫਐਸਐਲ) ਟੀਮ ਨੂੰ ਵੀ ਮੌਕੇ 'ਤੇ ਭੇਜਿਆ ਗਿਆ। ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ, ਜਿਸ ਤੋਂ ਮਹੱਤਵਪੂਰਨ ਜਾਣਕਾਰੀ ਮਿਲੀ ਹੈ। ਪੀੜਤਾ ਦਾ ਡਾਕਟਰੀ ਮੁਆਇਨਾ ਕੀਤਾ ਗਿਆ ਅਤੇ ਉਸਦਾ ਬਿਆਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ - Love marriage ਦਾ ਖੌਫਨਾਕ ਅੰਤ: ਗਰਭਵਤੀ ਪਤਨੀ ਨੂੰ ਮਾਰ ਲਾਸ਼ ਕੋਲ ਬੈਠ ਪੀਤੀ ਸ਼ਰਾਬ, ਖਾਧੀ ਅੰਡੇ ਦੀ ਭੁਰਜੀ
ਦੂਜੇ ਪਾਸੇ ਸਬੂਤਾਂ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਵਿਨੇ ਕੁਮਾਰ (ਐਂਬੂਲੈਂਸ ਡਰਾਈਵਰ) ਅਤੇ ਅਜੀਤ ਕੁਮਾਰ (ਟੈਕਨੀਸ਼ੀਅਨ) ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਪੀੜਤਾ ਦੇ ਬਿਆਨ ਦੇ ਆਧਾਰ 'ਤੇ ਐਫਆਈਆਰ ਦਰਜ ਕਰ ਲਈ।
ਇਹ ਵੀ ਪੜ੍ਹੋ - ਧਰਤੀ ਤੋਂ 35,000 ਫੁੱਟ ਦੀ ਉਚਾਈ 'ਤੇ ਹੋਇਆ ਬੱਚੇ ਦਾ ਜਨਮ, ਜਹਾਜ਼ 'ਚ ਇੰਝ ਕਰਵਾਈ ਡਿਲੀਵਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8