ਹਿਮਾਚਲ: ਚੰਬਾ ਜ਼ਿਲ੍ਹੇ ’ਚ ਦਰਦਨਾਕ ਹਾਦਸਾ, ਘਰ ’ਚ ਅੱਗ ਲੱਗਣ ਕਾਰਨ 4 ਜੀਆਂ ਦੀ ਮੌਤ

Monday, Mar 29, 2021 - 02:19 PM (IST)

ਹਿਮਾਚਲ: ਚੰਬਾ ਜ਼ਿਲ੍ਹੇ ’ਚ ਦਰਦਨਾਕ ਹਾਦਸਾ, ਘਰ ’ਚ ਅੱਗ ਲੱਗਣ ਕਾਰਨ 4 ਜੀਆਂ ਦੀ ਮੌਤ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਇਕ ਘਰ ’ਚ ਅੱਗ ਲੱਗਣ ਕਾਰਨ 4 ਜੀਆਂ ਦੀ ਸੜ ਕੇ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਸੁਇਲਾ ਪਿੰਡ ਵਿਚ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਅੱਗ ’ਚ ਝੁਲਸ ਕੇ ਕੁਝ ਪਸ਼ੂਆਂ ਦੀ ਵੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਮਿ੍ਰਤਕਾਂ ਵਿਚ ਪਤੀ-ਪਤਨੀ ਅਤੇ ਦੋ ਬੱਚੇ ਸ਼ਾਮਲ ਹਨ।

PunjabKesari

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਟਵੀਟ ਕਰ ਕੇ ਇਸ ਘਟਨਾ ’ਚ ਪਰਿਵਾਰਕ ਮੈਂਬਰਾਂ ਦੀ ਮੌਤ ’ਤੇ ਦੁੱਖ਼ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ਤੀਸਾ ਦੇ ਸੁਇਲਾ ਪਿੰਡ ਸਥਿਤ ਇਕ ਘਰ ਵਿਚ ਅੱਗ ਲੱਗਣ ਕਾਰਨ ਪਰਿਵਾਰ ਦੇ 4 ਜੀਅਾਂ ਅਤੇ ਪਸ਼ੂਆਂ ਦੀ ਅਚਾਨਕ ਮੌਤ ਦੀ ਦੁਖ਼ਦਾਈ ਖ਼ਬਰ ਸੁਣ ਕੇ ਬਹੁਤ ਦੁਖੀ ਹਾਂ। ਪਰਮਾਤਮਾ ਮਰਹੂਮ ਆਤਮਾਵਾਂ ਨੂੰ ਆਪਣੇ ਚਰਨਾਂ ਵਿਚ ਸਥਾਨ ਅਤੇ ਪਰਿਵਾਰਾਂ ਨੂੰ ਹੌਂਸਲਾ ਪ੍ਰਦਾਨ ਕਰੇ। 


author

Tanu

Content Editor

Related News