ਸ਼ੋਭਾ ਯਾਤਰਾ ''ਚ ਹਿੰਸਾ ਨੂੰ ਲੈ ਕੇ ਅਮਿਤ ਸ਼ਾਹ ਨੇ ਕਮਿਸ਼ਨਰ ਅਸਥਾਨਾ ਨਾਲ ਕੀਤੀ ਗੱਲਬਾਤ, ਦਿੱਤੇ ਇਹ ਹੁਕਮ
Sunday, Apr 17, 2022 - 12:31 AM (IST)
ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਹਾਂਗੀਰਪੁਰੀ 'ਚ ਹਨੂੰਮਾਨ ਜਯੰਤੀ ਦੇ ਮੌਕੇ 'ਤੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਦੀ ਘਟਨਾ ਤੋਂ ਬਾਅਦ ਦਿੱਲੀ ਦੇ ਪੁਲਸ ਕਮਿਸ਼ਨਰ ਅਤੇ ਵਿਸ਼ੇਸ਼ ਕਮਿਸ਼ਨਰ ਨਾਲ ਗੱਲਬਾਲ ਕਰ ਰਾਜਧਾਨੀ 'ਚ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਹੁਕਮ ਦਿੱਤੇ ਹਨ। ਪਥਰਾਅ ਦੀ ਘਟਨਾ ਤੋਂ ਬਾਅਦ ਸ਼ਾਹ ਨੇ ਪੁਲਸ ਕਮਿਸ਼ਨਰ ਰਾਕੇਸ਼ ਅਸਥਾਨਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਣਾਈ ਰੱਖਣ ਦਾ ਹੁਕਮ ਦਿੱਤਾ ਹੈ। ਗ੍ਰਹਿ ਮੰਤਰਾਲਾ ਦੇ ਸੂਤਰਾਂ ਮੁਤਾਬਕ ਸ਼ਾਹ ਨੇ ਪੁਲਸ ਨੂੰ ਸਥਿਤੀ ਨਾਲ ਨਜਿੱਠਣ ਲਈ ਸਖਤ ਕਦਮ ਚੁੱਕਣ ਨੂੰ ਕਿਹਾ ਹੈ।
ਇਹ ਵੀ ਪੜ੍ਹੋ : ਰੂਸ ਨੇ ਕੀਵ ਸਮੇਤ ਪੱਛਮੀ ਯੂਕ੍ਰੇਨ 'ਤੇ ਹਮਲਾ ਕੀਤਾ ਤੇਜ਼
ਜ਼ਿਕਰਯੋਗ ਹੈ ਕਿ ਜਦ ਜਹਾਂਗੀਰਪੁਰੀ ਤੋਂ ਹਨੂੰਮਾਨ ਜਯੰਤੀ ਮੌਕੇ ਸ਼ੋਭਾ ਯਾਤਰਾ ਕੱਢੀ ਰਹੀ ਸੀ ਤਾਂ ਉਸ 'ਤੇ ਪਥਰਾਅ ਹੋਇਆ ਜਿਸ ਨਾਲ ਕਈ ਲੋਕ ਜ਼ਖਮੀ ਹੋ ਗਏ।ਜ਼ਖਮੀਆਂ 'ਚ ਕੁਝ ਪੁਲਸ ਮੁਲਾਜ਼ਮ ਵੀ ਸ਼ਾਮਲ ਹਨ। ਕੁਝ ਸ਼ਰਾਰਤੀ ਅਨਸਰਾਂ ਨੇ ਇਸ ਮੌਕੇ 'ਤੇ ਅੱਗਜਨੀ ਵੀ ਕੀਤੀ ਅਤੇ ਕੁਝ ਵਾਹਨਾਂ ਨੂੰ ਅੱਗ ਲੱਗਾ ਦਿੱਤੀ। ਇਸ ਦਰਮਿਆਨ ਦਿੱਲੀ ਪੁਲਸ ਨੇ ਕਿਹਾ ਕਿ ਘਟਨਾ ਵੀ ਥਾਂ 'ਤੇ ਪੁਲਸ ਬਲ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਸਥਿਤੀ ਕੰਟਰੋਲ 'ਚ ਹੈ। ਪੁਲਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਆਪਣੇ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਭਲਕੇ ਕਿਸਾਨ ਸੰਗਠਨਾਂ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ