ਅਮਿਤ ਸ਼ਾਹ ਦਾ ਕੋਰੋਨਾ ਟੈਸਟ ਨੈਗੇਟਿਵ, ਹਸਪਤਾਲ ਤੋਂ ਛੇਤੀ ਮਿਲ ਸਕਦੀ ਹੈ ਛੁੱਟੀ
Sunday, Aug 09, 2020 - 01:36 PM (IST)
ਨਵੀਂ ਦਿੱਲੀ— ਗ੍ਰਹਿ ਮੰਤਰੀ ਅਮਿਤ ਸ਼ਾਹ ਹੁਣ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਉਨ੍ਹਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਇਸ ਬਾਬਤ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ- ਦੇਸ਼ ਦੇ ਯਸ਼ਸਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਕੋਵਿਡ ਰਿਪੋਰਟ ਆਈ ਨੈਗੇਟਿਵ।
ਦੱਸ ਦੇਈਏ ਕਿ ਅਮਿਤ ਸ਼ਾਹ ਦੀ 2 ਅਗਸਤ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਵਧਾਨੀ ਦੇ ਤੌਰ 'ਤੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਹਸਪਤਾਲ 'ਚੋਂ ਛੁੱਟੀ ਮਿਲ ਜਾਵੇਗੀ। ਗ੍ਰਹਿ ਮੰਤਰੀ ਨੇ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਖੁਦ ਟਵੀਟ ਕਰ ਕੇ ਦਿੱਤੀ ਸੀ। ਹਸਪਤਾਲ ਤੋਂ ਵੀ ਉਹ ਸੋਸ਼ਲ ਮੀਡੀਆ 'ਤੇ ਸਰਗਰਮ ਹਨ। ਉਹ ਕੋਰੋਨਾ ਖ਼ਿਲਾਫ਼ ਲੜਾਈ ਵਿਚ ਸਰਗਰਮ ਹਨ ਅਤੇ ਹਰ ਸਥਿਤੀ ਨੂੰ ਮਾਨੀਟਰ ਕਰ ਰਹੇ ਹਨ।
ਇਹ ਵੀ ਪੜ੍ਹੋ: ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੇਟਿਵ, ਹਸਪਤਾਲ 'ਚ ਦਾਖ਼ਲ