ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

Tuesday, Oct 19, 2021 - 03:55 PM (IST)

ਨਵੀਂ ਦਿੱਲੀ— ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਦੀਆਂ ਵੱਧਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਯਾਨੀ ਕਿ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਬੇਹੱਦ ਮਹੱਤਵਪੂਰਨ ਬੈਠਕ ਕੀਤੀ। ਜੰਮੂ-ਕਸ਼ਮੀਰ ਦੇ ਪੁੰਛ ’ਚ 9 ਦਿਨਾਂ ਤੋਂ ਜਾਰੀ ਮੁਕਾਬਲੇ ’ਚ ਫ਼ੌਜ ਦੇ ਦੋ ਜੂਨੀਅਰ ਕਮਿਸ਼ਨ ਅਧਿਕਾਰੀਆਂ ਸਮੇਤ 9 ਫ਼ੌਜੀ ਸ਼ਹੀਦ ਹੋ ਚੁੱਕੇ ਹਨ ਅਤੇ ਫ਼ੌਜ ਪ੍ਰਧਾਨ ਜਨਰਲ ਐੱਮ. ਐੱਮ. ਨਰਵਾਣੇ ਵੀ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦੋ ਦਿਨ ਦੇ ਦੌਰੇ ’ਤੇ ਗਏ ਹਨ। 

ਇਸ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਅੱਤਵਾਦੀਆਂ ਨੇ ਨਾਗਰਿਕਾਂ ਦੇ ਕਤਲ ਕਰ ਕੇ ਵੀ ਸੁਰੱਖਿਆ ਲਈ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੁਣ ਤੱਕ ਕਰੀਬ 11 ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ। ਸ਼ਾਹ 23 ਅਤੇ 24 ਅਕਤੂਬਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ’ਤੇ ਜਾ ਰਹੇ ਹਨ। ਇਸ ਦੌਰੇ ਦੇ ਪਹਿਲਾਂ ਸਰਕਾਰ ਅੱਤਵਾਦੀਆਂ ਅਤੇ ਉਨ੍ਹਾਂ ਨੂੰ ਸਰਹੱਦ ਪਾਰ ਤੋਂ ਸ਼ਹਿ ਦੇਣ ਵਾਲੀਆਂ ਤਾਕਤਾਂ ਨੂੰ ਸਾਫ਼ ਅਤੇ ਸਖ਼ਤ ਸੰਦੇਸ਼ ਦੇਣਾ ਚਾਹੁੰਦੀ ਹੈ। ਹਾਲ ਹੀ ਵਿਚ ਸ਼ਾਹ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ’ਚ ਅੱਤਵਾਦ ਫੈਲਾਉਣ ਵਾਲੀਆਂ ਤਾਕਤਾਂ ਦੇ ਟਿਕਾਣਿਆਂ ’ਤੇ ਮੁੜ ਸਰਜੀਕਲ ਸਟਰਾਈਕ ਦਾ ਬਦਲ ਖੁੱਲ੍ਹਾ ਹੋਇਆ ਹੈ। ਸ਼ਾਹ ਨੇ ਸੋਮਵਾਰ ਨੂੰ ਰਾਸ਼ਟਰੀ ਸੁਰੱਖਿਆ ਰਣਨੀਤੀ ਸੰਮੇਲਨ ਦੀ ਪ੍ਰਧਾਨਗੀ ਕੀਤੀ, ਜਿਸ ਵਿਚ ਸੀਨੀਅਰ ਪੁਲਸ ਅਧਿਕਾਰੀ ਅਤੇ ਨੀਮ ਫ਼ੌਜੀ ਬਲ ਦੇ ਜਨਰਲ ਡਾਇਰੈਕਟਰ ਸ਼ਾਮਲ ਹੋਏ ਸਨ।


Tanu

Content Editor

Related News