ਕੋਲਕਾਤਾ ਦੁਰਗਾ ਪੂਜਾ ਪੰਡਾਲ ''ਚ ਮਚੀ ਭਾਜੜ ''ਤੇ ਗ੍ਰਹਿ ਮੰਤਰੀ ਨੇ ਪ੍ਰਗਟਾਇਆ ਦੁੱਖ, ਐਤਵਾਰ ਦੇ ਸਾਰੇ ਪ੍ਰੋਗਰਾਮ ਕੀਤੇ ਰੱਦ

Sunday, Oct 18, 2026 - 06:23 AM (IST)

ਕੋਲਕਾਤਾ ਦੁਰਗਾ ਪੂਜਾ ਪੰਡਾਲ ''ਚ ਮਚੀ ਭਾਜੜ ''ਤੇ ਗ੍ਰਹਿ ਮੰਤਰੀ ਨੇ ਪ੍ਰਗਟਾਇਆ ਦੁੱਖ, ਐਤਵਾਰ ਦੇ ਸਾਰੇ ਪ੍ਰੋਗਰਾਮ ਕੀਤੇ ਰੱਦ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਸ਼ਾਮ ਨੂੰ ਕੋਲਕਾਤਾ (ਪੱਛਮੀ ਬੰਗਾਲ ਦੀ ਰਾਜਧਾਨੀ) ਦੇ ਇੱਕ ਦੁਰਗਾ ਪੂਜਾ ਪੰਡਾਲ ਵਿੱਚ ਵਾਪਰੀ ਘਟਨਾ ਤੋਂ ਬਾਅਦ ਐਤਵਾਰ ਲਈ ਆਪਣੇ ਸਾਰੇ ਤੈਅ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਇਸ ਦੁਖਾਂਤ 'ਤੇ ਡੂੰਘਾ ਅਫ਼ਸੋਸ ਪ੍ਰਗਟ ਕਰਦਿਆਂ ਸ਼ਾਹ ਨੇ ਐਤਵਾਰ ਦੇ ਆਪਣੇ ਦੌਰੇ ਦੇ ਪ੍ਰੋਗਰਾਮਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਹ ਹਸਪਤਾਲ ਜਾ ਕੇ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕਰਨਗੇ।

ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਸ਼ਾਹ ਨੇ ਲਿਖਿਆ, "ਕੋਲਕਾਤਾ ਦੇ ਚੋਰਬਾਗਾਨ ਸਰਬਜਨਿਨ ਦੁਰਗਾ ਪੂਜਾ ਪੰਡਾਲ ਵਿੱਚ ਭਾਜੜ ਦੀ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ। ਮੈਂ ਸਥਿਤੀ ਬਾਰੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨਾਲ ਗੱਲ ਕੀਤੀ ਹੈ। ਮੈਂ ਇਸ ਦੁਖਾਂਤ ਵਿੱਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦਾ ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।"

ਸ਼ਾਹ ਨੇ ਦੱਸਿਆ ਕਿ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਜ਼ਖ਼ਮੀਆਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਮਿਲੇ। ਉਨ੍ਹਾਂ ਅੱਗੇ ਕਿਹਾ, "ਮੈਂ ਪੱਛਮੀ ਬੰਗਾਲ ਵਿੱਚ ਭਲਕੇ ਲਈ ਤੈਅ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਰਿਹਾ ਹਾਂ ਅਤੇ ਜ਼ਖ਼ਮੀਆਂ ਨੂੰ ਮਿਲਣ ਲਈ ਹਸਪਤਾਲ ਜਾਵਾਂਗਾ। ਮੈਂ ਮਾਂ ਦੁਰਗਾ ਅੱਗੇ ਅਰਦਾਸ ਕਰਦਾ ਹਾਂ ਕਿ ਜ਼ਖ਼ਮੀ ਹੋਏ ਸਾਰੇ ਲੋਕ ਜਲਦੀ ਠੀਕ ਹੋ ਜਾਣ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News