ਗ੍ਰਹਿ ਮੰਤਰੀ ਨੇ ਬਾਬਾ ਸਾਹਿਬ ਦਾ ਅਪਮਾਨ ਕੀਤਾ, ਅਸਤੀਫ਼ਾ ਦੇਣ: ਖੜਗੇ

Wednesday, Dec 18, 2024 - 01:02 PM (IST)

ਗ੍ਰਹਿ ਮੰਤਰੀ ਨੇ ਬਾਬਾ ਸਾਹਿਬ ਦਾ ਅਪਮਾਨ ਕੀਤਾ, ਅਸਤੀਫ਼ਾ ਦੇਣ: ਖੜਗੇ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਬਾਬਾ ਸਾਹਿਬ ਭੀਮਰਾਵ ਅੰਬੇਡਕਰ ਦੇ ਅਪਮਾਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਸੰਸਦ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਦਾਅਵਾ ਕੀਤਾ ਕਿ ਸ਼ਾਹ ਦੀ ਟਿੱਪਣੀ ਦਾ ਇਹ ਮਤਲਬ ਸੀ ਕਿ ਬਾਬਾ ਸਾਹਿਬ ਦਾ ਨਾਂ ਲੈਣਾ ਵੀ ਗੁਨਾਹ ਹੈ।

ਖੜਗੇ ਨੇ ਦੋਸ਼ ਲਾਇਆ ਕਿ ਅਮਿਤ ਸ਼ਾਹ ਅਤੇ ਭਾਜਪਾ ਦੇ ਲੋਕਾਂ ਦੇ ਦਿਮਾਗ ਵਿਚ ਜੋ ਮਨੁਸਮ੍ਰਿਤੀ ਅਤੇ ਆਰ. ਐੱਸ. ਐੱਸ. ਦੀ ਵਿਚਾਰਧਾਰਾ ਹੈ, ਉਹ ਦਰਸਾਉਂਦੀ ਹੈ ਕਿ ਉਹ ਬਾਬਾ ਸਾਹਿਬ ਦੇ ਸੰਵਿਧਾਨ ਦਾ ਆਦਰ ਨਹੀਂ ਕਰਦੇ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਖੜਗੇ ਨੇ ਕਿਹਾ ਕਿ ਅਸੀ ਸ਼ਾਹ ਦੀ ਟਿੱਪਣੀ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ। ਬਾਬਾ ਸਾਹਿਬ ਦਾ ਅਪਮਾਨ ਦੇਸ਼ ਅਤੇ ਦੇਸ਼ ਵਾਸੀ ਸਹਿਣ ਨਹੀਂ ਕਰਨਗੇ। ਅਮਿਤ ਸ਼ਾਹ ਪੂਰੇ ਦੇਸ਼ ਤੋਂ ਮੁਆਫੀ ਮੰਗਣ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।

ਦੱਸ ਦੇਈਏ ਕਿ ਸ਼ਾਹ ਨੇ ਰਾਜ ਸਭਾ ਵਿਚ ਭਾਰਤ ਦੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਦੀ ਗੌਰਵਸ਼ਾਲੀ ਯਾਤਰਾ ਵਿਸ਼ੇ 'ਤੇ ਦੋ ਦਿਨ ਤੱਕ ਚਲੀ ਚਰਚਾ ਦਾ ਜਵਾਬ ਦਿੰਦੇ ਹੋਏ ਮੰਗਲਵਾਰ ਨੂੰ ਆਪਣੇ ਸੰਬੋਧਨ ਦੌਰਾਨ ਬਾਬਾ ਸਾਹਿਬ ਦਾ ਅਪਮਾਨ ਕੀਤਾ। ਮੁੱਖ ਵਿਰੋਧੀ ਦਲ ਨੇ ਸ਼ਾਹ ਦੇ ਸੰਬੋਧਨ ਦਾ ਇਕ ਵੀਡੀਓ ਅੰਸ਼ ਜਾਰੀ ਕੀਤਾ, ਜਿਸ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੋਧੀ ਧਿਰ 'ਤੇ ਤੰਜ਼ ਕਰਦਿਆਂ ਇਹ ਕਹਿੰਦੇ ਹੋਏ ਸੁਣੇ ਜਾ ਸਕਦੇ ਹਨ ਕਿ ਹੁਣ ਇਕ ਫੈਸ਼ਨ ਹੋ ਗਿਆ ਹੈ- ਅੰਬੇਡਕਰ, ਅੰਬੇਡਕਰ...। ਇੰਨਾ ਨਾਂ ਜੇਕਰ ਪਰਮਾਤਮਾ ਦਾ ਲੈਂਦੇ ਤਾਂ ਸੱਤ ਜਨਮਾਂ ਤੱਕ ਸਵਰਗ ਮਿਲ ਜਾਂਦਾ।
 


author

Tanu

Content Editor

Related News