ਭਾਰਤ ਖਿਲਾਫ ਨੌਜਵਾਨਾਂ ਨੂੰ ਭੜਕਾ ਰਿਹੈ ਪਾਕਿ : ਰਾਜਨਾਥ
Saturday, Jan 06, 2018 - 09:45 PM (IST)

ਨਵੀਂ ਦਿੱਲੀ— ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਇਕ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪਾਕਿਸਤਾਨ 'ਚ ਅੱਤਵਾਦੀ ਢਾਂਚੇ ਬਰਕਰਾਰ ਹਨ। ਗੁਆਂਢੀ ਦੇਸ਼ ਜੰਮੂ-ਕਸ਼ਮੀਰ ਦੇ ਨੌਜਵਾਨਾਂ ਨੂੰ ਭਾਰਤ ਖਿਲਾਫ ਭੜਕਾਉਣ 'ਚ ਕੋਈ ਕਸਰ ਨਹੀਂ ਛੱਡ ਰਿਹਾ ਹੈ।
ਉਨ੍ਹਾਂ ਨੇ ਦੇਸ਼ ਦੇ ਚੋਟੀ ਪੁਲਸ ਅਧਿਕਾਰੀਆਂ ਨੂੰ ਦੰਗਾਂ ਅਤੇ ਧਾਰਮਿਕ ਸਥਾਨਾਂ ਦੇ ਬੇਅਦਬੀ ਮਾਮਲਿਆਂ ਦੀ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਹੈ। ਪੁਲਸ ਡਾਇਰੈਕਟਰ ਜਨਰਲ ਅਤੇ ਪੁਲਸ ਇੰਸਪੈਕਟਰ ਜਨਰਲ ਦੇ ਸਲਾਨਾ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਅਤੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ) 'ਚ ਸਿਖਲਾਈ ਕੈਂਪ, ਲਾਂਚ ਪੈਡ ਅਤੇ ਸੰਚਾਰ ਸਟੇਸ਼ਨਾਂ ਦੇ ਰੂਪ 'ਚ ਅੱਤਵਾਦੀ ਢਾਂਚੇ ਬਰਕਰਾਰ ਹਨ।
ਗ੍ਰਹਿ ਮੰਤਰੀ ਦੇ ਭਾਸ਼ਣ ਤੋਂ ਜਾਣੂ ਸੂਤਰਾਂ ਮੁਤਾਬਕ ਰਾਜਨਾਥ ਨੇ ਕਿਹਾ ਕਿ ਗੁਆਂਢੀ ਦੇਸ਼ ਜੰਮੂ-ਕਸ਼ਮੀਰ 'ਚ ਅੱਤਵਾਦ ਲਈ ਵਿੱਤੀ ਸਹਾਇਤਾ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਉਪਲੱਬਧ ਕਰਾਉਣ 'ਚ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡ ਰਿਹਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਨੌਜਵਾਨਾਂ ਨੂੰ ਭਾਰਤ ਖਿਲਾਫ ਭੜਕਾਇਆ ਜਾ ਰਿਹਾ ਹੈ। ਪਾਕਿਸਤਾਨ ਜੰਮੂ-ਕਸ਼ਮੀਰ 'ਚ ਵੱਖਵਾਦੀਆਂ ਦੀ ਭਾਰਤ ਵਿਰੋਧੀ ਭਾਵਨਾਂ ਨੂੰ ਸਹਿ ਦੇ ਰਿਹਾ ਹੈ, ਜਿਸ ਨਾਲ ਅਕਸਰ ਕਾਨੂੰਨ ਵਿਵਸਥਾ ਦੀ ਸਮੱਸਿਆ ਖੜ੍ਹੀ ਹੁੰਦੀ ਹੈ।