ਗ੍ਰਹਿ ਮੰਤਰੀ ਸ਼ਾਹ ਨੇ ਕਿਹਾ- ਸੋਸ਼ਲ ਮੀਡੀਆ ਸਾਈਟਾਂ ਨੂੰ ਭਾਰਤੀ ਕਾਨੂੰਨਾਂ ਦਾ ਕਰਨਾ ਹੋਵੇਗਾ ਪਾਲਣ
Thursday, Feb 25, 2021 - 09:01 PM (IST)
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਸਾਰੇ ਡਿਜੀਟਲ ਮੀਡੀਆ ਅਤੇ ਓ.ਟੀ.ਟੀ. ਮੰਚਾਂ ਨੂੰ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ ਪਰ ਉਨ੍ਹਾਂ ਨੂੰ ਭਾਰਤੀ ਕਾਨੂੰਨਾਂ ਦਾ ਪਾਲਣ ਕਰਨਾ ਹੋਵੇਗਾ। ਸ਼ਾਹ ਦੀ ਇਸ ਟਿੱਪਣੀ ਤੋਂ ਸਿਰਫ਼ ਕੁੱਝ ਘੰਟੇ ਪਹਿਲਾਂ ਹੀ ਸਰਕਾਰ ਨੇ ਫੇਸਬੁੱਕ ਅਤੇ ਟਵਿੱਟਰ ਵਰਗੀਆਂ ਸੋਸ਼ਲ ਮੀਡੀਆ ਕੰਪਨੀਆਂ ਅਤੇ ਨੈਟਫਲਿਕਸ ਵਰਗੇ ਓ.ਟੀ.ਟੀ. ਮੰਚਾਂ ਲਈ ਵੱਡੇ ਨਿਯਮਾਂ ਦਾ ਐਲਾਨ ਕੀਤਾ ਅਤੇ ਉਨ੍ਹਾਂ ਲਈ ਇਹ ਜ਼ਰੂਰੀ ਬਣਾਇਆ ਕਿ ਅਧਿਕਾਰੀਆਂ ਦੁਆਰਾ ਇਤਰਾਜ਼ਯੋਗ ਪਾਈ ਗਈ ਸਮੱਗਰੀ ਨੂੰ ਉਨ੍ਹਾਂ ਨੂੰ 36 ਘੰਟੇ ਦੇ ਅੰਦਰ ਸਮੱਗਰੀ ਨੂੰ ਹਟਾਉਣਾ ਹੋਵੇਗਾ।
ਗ੍ਰਹਿ ਮੰਤਰੀ ਨੇ ਟਵੀਟ ਕੀਤਾ, ‘‘ਸਾਰੇ ਸੋਸ਼ਲ ਮੀਡੀਆ ਮੰਚਾਂ ਨੂੰ ਭਾਰਤੀ ਕਾਨੂੰਨਾਂ ਦਾ ਪਾਲਣ ਕਰਣਾ ਹੋਵੇਗਾ। ਅੱਜ ਐਲਾਨ ਕੀਤੇ ਗਏ ਨਵੇਂ ਨਿਯਮ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਸੰਸਥਾਗਤ ਰੂਪ ਦੇ ਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਯਕੀਨੀ ਕਰਕੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਹੋਰ ਮਜ਼ਬੂਤ ਬਣਾਵੇਗਾ। ਮੈਂ ਨਰਿੰਦਰ ਮੋਦੀ ਜੀ ਅਤੇ ਰਵੀਸ਼ੰਕਰ ਪ੍ਰਸਾਦ ਦੀ ਤਾਰੀਫ਼ ਕਰਦਾ ਹਾਂ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਸਾਰੇ ਡਿਜੀਟਲ ਮੀਡੀਆ ਅਤੇ ਓ.ਟੀ.ਟੀ. ਮੰਚਾਂ ਨੂੰ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ।