ਬੰਗਾਲ ''ਚ ਗੂੰਜਿਆ ''ਕਸ਼ਮੀਰ ਮੰਗੇ ਆਜ਼ਾਦੀ'' ਦਾ ਨਾਅਰਾ, ਕੇਂਦਰੀ ਗ੍ਰਹਿ ਮੰਤਰਾਲਾ ਹਰਕਤ ’ਚ

Wednesday, Oct 02, 2024 - 03:13 PM (IST)

ਨਵੀਂ ਦਿੱਲੀ (ਇੰਟ.)- ਡਾਕਟਰਾਂ ਲਈ ਇਨਸਾਫ਼ ਦੇ ਬਹਾਨੇ ਪੱਛਮੀ ਬੰਗਾਲ 'ਚ 'ਕਸ਼ਮੀਰ ਮੰਗੇ ਆਜ਼ਾਦੀ' ਦੇ ਨਾਅਰੇ ਲਾਏ ਗਏ ਹਨ। ਕੋਲਕਾਤਾ ਦੇ ਆਰ. ਜੀ. ਕਰ ਹਸਪਤਾਲ ’ਚ ਇਕ ਸਿਖਿਆਰਥੀ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਤੇ ਹੱਤਿਆ ਦੇ ਵਿਰੋਧ ’ਚ ਪ੍ਰਦਰਸ਼ਨ ਦੌਰਾਨ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ਦੌਰਾਨ 'ਕਸ਼ਮੀਰ ਮੰਗੇ ਆਜ਼ਾਦੀ' ਦੇ ਨਾਅਰੇ ਸੁਣੇ ਗਏ। ਇਸ ਸਬੰਧੀ ਪਹਿਲਾਂ ਵੀ ਕੁਝ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਪਟੌਲੀ ਥਾਣੇ ’ਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਲਿਆ ਗਿਆ ਵੱਡਾ ਫ਼ੈਸਲਾ

ਦੱਸਿਆ ਜਾਂਦਾ ਹੈ ਕਿ ਭਾਰਤ ਵਿਰੋਧੀ ਨਾਅਰੇ ਲੱਗਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਹਰਕਤ ’ਚ ਆ ਗਿਅਾ। ‘ਆਨੰਦ ਬਾਜ਼ਾਰ ਪੱਤਰਿਕਾ’ ਦੀ ਰਿਪੋਰਟ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੇ ਗ੍ਰਹਿ ਮੰਤਰਾਲਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਖੁਫੀਆ ਏਜੰਸੀਆਂ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਸੋਮਵਾਰ ਇਸ ਮਾਮਲੇ ਦੀ ਮੁੱਢਲੀ ਰਿਪੋਰਟ ਦਿੱਲੀ ਭੇਜ ਦਿੱਤੀ ਗਈ, ਜਿਸ ’ਚ ਪ੍ਰਦਰਸ਼ਨ ਦੇ ਪ੍ਰਬੰਧਕਾਂ ਦੀ ਪਛਾਣ, ਨਾਅਰੇਬਾਜ਼ੀ ਕਰਨ ਵਾਲੇ ਲੋਕਾਂ ਦੇ ਸਬੰਧਾਂ ਤੇ ਇਸ ਪੂਰੀ ਘਟਨਾ ਪਿੱਛੇ ਸਾਜ਼ਿਸ਼ ਬਾਰੇ ਤੱਥ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਇਸ ਸਬੰਧੀ 15-20 ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ । ਉਨ੍ਹਾਂ ਦੀਆਂ ਤਸਵੀਰਾਂ ਦੇ ਨਾਲ ਹੀ ਵਿਸਤ੍ਰਿਤ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਭੇਜ ਦਿੱਤੀ ਗਈ ਹੈ। ਇਨ੍ਹਾਂ ’ਚ ਜਾਦਵਪੁਰ ਯੂਨੀਵਰਸਿਟੀ ਦੇ ਕੁਝ ਉਹ ਸਾਬਕਾ ਵਿਦਿਆਰਥੀ ਵੀ ਸ਼ਾਮਲ ਹਨ, ਜਿਨ੍ਹਾਂ ’ਤੇ ਪੱਛਮੀ ਬੰਗਾਲ ’ਚ ਰਾਸ਼ਟਰ ਵਿਰੋਧੀ ਅੰਦੋਲਨਾਂ ’ਚ ਸ਼ਾਮਲ ਹੋਣ ਦੇ ਦੋਸ਼ ਪਹਿਲਾਂ ਹੀ ਲੱਗ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News