ਗ੍ਰਹਿ ਮੰਤਰਾਲਾ ਦੀ ਵੱਡੀ ਕਾਰਵਾਈ, ਰਾਜੀਵ ਗਾਂਧੀ ਫਾਊਂਡੇਸ਼ਨ ਦਾ ਲਾਇਸੈਂਸ ਕੀਤਾ ਰੱਦ

Sunday, Oct 23, 2022 - 12:35 PM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਗਾਂਧੀ ਪਰਿਵਾਰ ਨਾਲ ਜੁੜੀ ਗੈਰ-ਸਰਕਾਰੀ ਸੰਗਠਨ ’ਤੇ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲਾ ਨੇ ਕਾਨੂੰਨ ਦੇ ਉਲੰਘਣ ਦੇ ਦੋਸ਼ ’ਚ ਰਾਜੀਵ ਗਾਂਧੀ ਫਾਊਂਡੇਸ਼ਨ (RGF) ਦਾ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (FCRA) ਲਾਇਸੈਂਸ ਰੱਦ ਕਰ ਦਿੱਤਾ ਹੈ। ਸੰਗਠਨ 'ਤੇ ਵਿਦੇਸ਼ੀ ਫੰਡਿੰਗ ਐਕਟ ਦੀ  ਉਲੰਘਣਾ ਦਾ ਦੋਸ਼ ਹੈ। ਸੋਨੀਆ ਗਾਂਧੀ ਦੀ ਅਗਵਾਈ ਵਾਲੀ ਇਸ ਫਾਊਂਡੇਸ਼ਨ ਨੂੰ ਹੁਣ ਵਿਦੇਸ਼ਾਂ ਤੋਂ ਕੋਈ ਫੰਡ ਨਹੀਂ ਮਿਲੇਗਾ। ਲਾਇਸੈਂਸ ਰੱਦ ਕਰਨ ਦੀ ਸੂਚਨਾ RGF ਦੇ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਇਹ ਕਾਰਵਾਈ 2020 ਵਿਚ ਗ੍ਰਹਿ ਮੰਤਰਾਲੇ ਵਲੋਂ ਗਠਿਤ ਇਕ ਅੰਤਰ-ਮੰਤਰਾਲਾ ਕਮੇਟੀ ਦੀ ਜਾਂਚ ਤੋਂ ਬਾਅਦ ਕੀਤੀ ਗਈ। 

ਇਹ ਵੀ ਪੜ੍ਹੋ-  PM ਮੋਦੀ ਨੇ ‘ਰੁਜ਼ਗਾਰ ਮੇਲੇ’ ਦੀ ਕੀਤੀ ਸ਼ੁਰੂਆਤ, 75,000 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੋਨੀਆ, ਰਾਹੁਲ ਅਤੇ ਪ੍ਰਿਅੰਕਾ ਟਰੱਸਟੀ

ਇਕ ਅਧਿਕਾਰੀ ਨੇ ਕਿਹਾ ਕਿ ਹਾਂ ਰਾਜੀਵ ਗਾਂਧੀ ਫਾਊਂਡੇਸ਼ਨ ਖਿਲਾਫ਼ ਜਾਂਚ ਮਗਰੋਂ FCRA ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਰਾਜੀਵ ਗਾਂਧੀ ਫਾਊਂਡੇਸ਼ਨ ਗਾਂਧੀ ਪਰਿਵਾਰ ਨਾਲ ਜੁੜੀ ਇਕ ਗੈਰ-ਸਰਕਾਰੀ ਸੰਸਥਾ ਹੈ। ਇਸ ਫਾਊਂਡੇਸ਼ਨ ਦੇ ਜ਼ਰੀਏ ਕਾਂਗਰਸ ਦੇਸ਼ ਭਰ ਵਿਚ ਵੱਖ-ਵੱਖ ਪ੍ਰੋਗਰਾਮ ਕਰਦੀ ਹੈ। ਰਾਜੀਵ ਗਾਂਧੀ ਫਾਊਂਡੇਸ਼ਨ ਦੀ ਪ੍ਰਧਾਨ ਸੋਨੀਆ ਗਾਂਧੀ ਹੈ। ਹੋਰ ਟਰੱਸਟੀਆਂ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਕਾਂਗਰਸ ਵੀ ਸ਼ਾਮਲ ਹਨ। ਰਾਹੁਲ ਗਾਂਧੀ ਅਤੇ ਪ੍ਰਿਅੰਕਾ ਵਾਡਰਾ ਵੀ ਇਸ ਦੇ ਟਰੱਸਟੀ ਹਨ।

ਇਹ ਵੀ ਪੜ੍ਹੋ-  PM ਮੋਦੀ ਨੇ ‘ਰੁਜ਼ਗਾਰ ਮੇਲੇ’ ਦੀ ਕੀਤੀ ਸ਼ੁਰੂਆਤ, 75,000 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

1991 ’ਚ ਹੋਈ ਫਾਊਂਡੇਸ਼ਨ ਦੀ ਸਥਾਪਨਾ-

RGF ਦੀ ਵੈੱਬਸਾਈਟ ਮੁਤਾਬਕ ਇਸਦੀ ਸਥਾਪਨਾ 1991 ਵਿਚ ਕੀਤੀ ਗਈ ਸੀ। ਵੈੱਬਸਾਈਟ ’ਚ ਕਿਹਾ ਗਿਆ ਹੈ ਕਿ RGF ਨੇ 1991 ਤੋਂ 2009 ਤੱਕ  ਔਰਤਾਂ, ਬੱਚਿਆਂ ਅਤੇ ਦਿਵਿਯਾਂਗ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਸਿਹਤ, ਵਿਗਿਆਨ ਅਤੇ ਤਕਨਾਲੋਜੀ ਅਤੇ ਸਿੱਖਿਆ ਸਮੇਤ ਕਈ ਮਹੱਤਵਪੂਰਨ ਖੇਤਰਾਂ ਵਿਚ ਕੰਮ ਕੀਤਾ।

ਇਹ ਵੀ ਪੜ੍ਹੋ-  ਅਯੁੱਧਿਆ ’ਚ ਦੀਪ ਉਤਸਵ ਮਨਾਉਣ ਲਈ ਬੇਸਬਰੀ ਨਾਲ ਉਡੀਕ, ਅੱਜ PM ਮੋਦੀ ਆਉਣਗੇ


Tanu

Content Editor

Related News