ਗੁਜਰਾਤ ''ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਜਾਇਜ਼ਾ ਲਈ ਗ੍ਰਹਿ ਮੰਤਰਾਲੇ ਵਲੋਂ ਕੇਂਦਰੀ ਟੀਮ ਦਾ ਗਠਨ
Sunday, Sep 01, 2024 - 05:56 PM (IST)
ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰਾਲੇ ਨੇ ਗੁਜਰਾਤ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਅੰਤਰ-ਮੰਤਰਾਲਾ ਟੀਮ ਦਾ ਗਠਨ ਕੀਤਾ ਹੈ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ ਟੀਮ ਛੇਤੀ ਹੀ ਗੁਜਰਾਤ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰੇਗੀ, ਜਿੱਥੇ 25 ਤੋਂ 30 ਅਗਸਤ ਦਰਮਿਆਨ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਈ ਸੀ। 26 ਅਤੇ 27 ਅਗਸਤ ਨੂੰ ਰਾਜ ਭਰ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ - ਲੁੱਟ ਦੀ ਕੋਸ਼ਿਸ਼ 'ਚ ਨੌਜਵਾਨ ਦਾ ਸ਼ਰੇਆਮ ਚਾਕੂ ਮਾਰ ਕਰ 'ਤਾ ਕਤਲ, ਫੈਲੀ ਸਨਸਨੀ
ਬਿਆਨ ਵਿੱਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਨੇ ਗੁਜਰਾਤ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਸਟਰ ਮੈਨੇਜਮੈਂਟ (ਐੱਨਆਈਡੀਐੱਮ) ਦੇ ਕਾਰਜਕਾਰੀ ਨਿਰਦੇਸ਼ਕ ਦੀ ਅਗਵਾਈ ਵਿੱਚ ਇੱਕ ਅੰਤਰ-ਮੰਤਰਾਲਾ ਕੇਂਦਰੀ ਟੀਮ (ਆਈਐੱਮਸੀਟੀ) ਦਾ ਗਠਨ ਕੀਤਾ ਹੈ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਵੀ ਭਾਰੀ ਤੋਂ ਬਹੁਤ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਹਨ। ਇਸ ਸਾਲ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ - ਮੋਬਾਇਲ 'ਤੇ ਗਮੇ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਬਿਆਨ ਵਿੱਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲਾ ਇਨ੍ਹਾਂ ਰਾਜਾਂ ਦੇ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਜੇਕਰ ਉਹ ਵਿਆਪਕ ਨੁਕਸਾਨ ਦੀ ਰਿਪੋਰਟ ਕਰਦੇ ਹਨ, ਤਾਂ ਆਈਐੱਮਸੀਟੀ ਉੱਥੇ ਵੀ ਭੇਜੇ ਜਾਣਗੇ। ਇਸ ਮਾਨਸੂਨ ਦੇ ਦੌਰਾਨ ਕੁਝ ਹੋਰ ਰਾਜ ਵੀ ਭਾਰੀ ਮੀਂਹ, ਹੜ੍ਹਾਂ, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਹੋਏ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਪ੍ਰਭਾਵਿਤ ਰਾਜਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ - ਨੌਕਰਾਣੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡਸਟਬਿਨ 'ਚੋਂ ਮਿਲੀ ਪ੍ਰੈਗਨੈਂਸੀ ਟੈਸਟ ਸਟ੍ਰਿਪ
ਬਿਆਨ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਅਗਸਤ 2019 ਵਿੱਚ ਲਏ ਗਏ ਫ਼ੈਸਲੇ ਅਨੁਸਾਰ, ਗ੍ਰਹਿ ਮੰਤਰਾਲੇ ਨੇ ਇਸ ਸਾਲ IMCT ਦਾ ਗਠਨ ਕੀਤਾ, ਜਿਸ ਨੇ ਅਸਾਮ, ਕੇਰਲ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਹੜ੍ਹ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਰਾਜਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਮੈਮੋਰੰਡਮ ਦਾ ਮੌਕੇ 'ਤੇ ਜਾ ਤੇ ਮੁਲਾਂਕਣ ਕੀਤਾ। ਨਾਗਾਲੈਂਡ ਲਈ ਵੀ IMCT ਦਾ ਗਠਨ ਕੀਤਾ ਗਿਆ ਹੈ, ਜੋ ਜਲਦੀ ਹੀ ਰਾਜ ਦੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਹਿਲਾਂ IMCT ਰਾਜ ਸਰਕਾਰ ਤੋਂ ਮੰਗ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਹੀ ਆਫ਼ਤ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਦਾ ਸੀ।
ਇਹ ਵੀ ਪੜ੍ਹੋ - ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8