PM ਮੋਦੀ ਦੀ ਸੁਰੱਖਿਆ ਮਾਮਲਾ : ਗ੍ਰਹਿ ਮੰਤਰਾਲਾ ਨੇ ਬਠਿੰਡਾ ਦੇ SSP ਨੂੰ 'ਕਾਰਨ ਦੱਸੋ' ਨੋਟਿਸ ਕੀਤਾ ਜਾਰੀ

Friday, Jan 07, 2022 - 03:25 PM (IST)

ਨਵੀਂ ਦਿੱਲੀ- ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਹੋਈ ਅਣਗਹਿਲੀ ਨੂੰ ਲੈ ਕੇ ਗ੍ਰਹਿ ਮੰਤਰਾਲਾ ਵਲੋਂ ਬਠਿੰਡਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ.ਐੱਸ.ਪੀ.) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਮੰਤਰਾਲਾ ਨੇ ਐੱਸ.ਐੱਸ.ਪੀ. ਨੂੰ 8 ਜਨਵਰੀ ਸ਼ਾਮ 5 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ। ਕੇਂਦਰ ਦੀ ਉੱਪ ਸਕੱਤਰ ਅਰਚਨਾ ਵਰਮਾ ਨੇ ਕਿਹਾ ਕਿ ਪੀ.ਐੱਮ. ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ 'ਚ ਗੰਭੀਰ ਅਣਗਹਿਲੀ ਹੋਈ ਹੈ। ਇਸ ਲਈ ਬਠਿੰਡਾ ਦੇ ਐੱਸ.ਐੱਸ.ਪੀ. ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ, ਗ੍ਰਹਿ ਮੰਤਰਾਲੇ ਵੱਲੋਂ 3 ਮੈਂਬਰੀ ਕਮੇਟੀ ਗਠਿਤ

ਦੱਸ ਦੇਈਏ ਕਿ ਬੀਤੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਦੇ ਫਿਰੋਜ਼ਪੁਰ ’ਚ 42,750 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਇਕ ਫਲਾਈਓਵਰ ’ਤੇ ਪ੍ਰਦਰਸ਼ਕਾਰੀਆਂ ਵਲੋਂ ਰਾਹ ਰੋਕੇ ਜਾਣ ਕਾਰਨ 15-20 ਮਿੰਟ ਉਡੀਕ ਕਰਨ ਮਗਰੋਂ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਲੀ ਵਾਪਸ ਪਰਤਣਾ ਪਿਆ। ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਇਸ ਸੁਰੱਖਿਆ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਨੂੰ ਵੀ ਕਿਹਾ ਹੈ। ਮੰਤਰਾਲਾ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਯਾਤਰਾ ਦੀ ਯੋਜਨਾ ਬਾਰੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ 'ਚ ਅਣਗਹਿਲੀ, ਸੁਪਰੀਮ ਕੋਰਟ ਨੇ ਦਿੱਤੇ ਇਹ ਨਿਰਦੇਸ਼

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 


DIsha

Content Editor

Related News