ਗ੍ਰਹਿ ਮੰਤਰਾਲਾ ਨੇ ਸਤੇਂਦਰ ਜੈਨ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ
Friday, Feb 14, 2025 - 02:02 PM (IST)

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲਾ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤੇਂਦਰ ਜੈਨ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੇ ਅਧੀਨ ਮੁਕੱਦਮਾ ਚਲਾਉਣ ਲਈ ਰਾਸ਼ਟਰਪਤੀ ਤੋਂ ਮਨਜ਼ੂਰੀ ਮੰਗੀ ਹੈ। ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲਾ ਨੇ ਰਾਸ਼ਟਰਪਤੀ ਨੂੰ ਭੇਜੀ ਚਿੱਠੀ 'ਚ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ 'ਤੇ ਸ਼੍ਰੀ ਜੈਨ ਖ਼ਿਲਾਫ਼ ਇਸ ਮਾਮਲੇ 'ਚ ਮੁਕੱਦਮਾ ਚਲਾਉਣ ਲਈ ਪੂਰੇ ਸਬੂਤ ਮਿਲੇ ਹਨ। ਇਸ ਲਈ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੀ ਅਪੀਲ ਕੀਤੀ ਗਈ ਹੈ। ਸੂਤਰਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਸ਼੍ਰੀ ਜੈਨ ਖ਼ਿਲਾਫ਼ ਕਿਹੜੇ ਮਾਮਲੇ 'ਚ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਮੰਗੀ ਗਈ ਹੈ।
ਇਹ ਵੀ ਪੜ੍ਹੋ : Loan ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਨੂੰ ਦਿਲ ਦੇ ਬੈਠੀ ਵਿਆਹੁਤਾ, ਫਿਰ ਜੋ ਹੋਇਆ...
ਜੈਨ ਫਿਲਹਾਲ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਹੈ ਅਤੇ ਈ.ਡੀ. ਨੇ ਉਨ੍ਹਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਮਨੀ ਲਾਂਡਰਿੰਗ ਦਾ ਮਾਮਲਾ ਅਗਸਤ 2017 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਜੈਨ ਅਤੇ ਹੋਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ 'ਚ ਦਰਜ ਕੀਤੀ ਗਈ ਐੱਫ.ਆਈ.ਆਰ. ਨਾਲ ਜੁੜਿਆ ਹੋਇਆ ਹੈ। ਸੀ.ਬੀ.ਆਈ. ਨੇ ਦਸੰਬਰ 2018 'ਚ ਦੋਸ਼ ਪੱਤਰ ਦਾਖ਼ਲ ਕੀਤਾ ਸੀ, ਜਿਸ 'ਚ ਕਿਹਾ ਗਿਆ ਸੀ ਕਿ ਆਮਦਨ ਤੋਂ ਵੱਧ ਜਾਇਦਾਦ 1.47 ਕਰੋੜ ਰੁਪਏ ਦੀ ਸੀ, ਜੋ 2015-17 ਦੌਰਾਨ ਜੈਨ ਦੀ ਆਮਦਨ ਦੇ ਅਣਜਾਣ ਸਰੋਤਾਂ ਤੋਂ ਲਗਭਗ 217 ਫੀਸਦੀ ਵੱਧ ਸੀ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8