ਨੱਡਾ ਦੇ ਕਾਫਿਲੇ ''ਤੇ ਹਮਲੇ ''ਤੇ ਗ੍ਰਹਿ ਮੰਤਰਾਲਾ ਨੇ ਰਾਜਪਾਲ ਤੋਂ ਮੰਗੀ ਰਿਪੋਰਟ

12/10/2020 7:49:11 PM

ਨਵੀਂ ਦਿੱਲੀ - ਪੱਛਮੀ ਬੰਗਾਲ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਸੂਬਾ ਅਤੇ ਕੇਂਦਰ ਸਰਕਾਰ ਵਿੱਚ ਟਕਰਾਅ ਵੱਧਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ (ਬੀਜੇਪੀ) ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਮਮਤਾ ਸਰਕਾਰ 'ਤੇ ਹਮਲਾਵਰ ਹੈ। ਵੀਰਵਾਰ ਨੂੰ ਬੀਜੇਪੀ ਪ੍ਰਧਾਨ ਜੇਪੀ ਨੱਡਾ ਦੇ ਕਾਫਿਲੇ 'ਤੇ ਹੋਏ ਹਮਲੇ ਤੋਂ ਬਾਅਦ ਬੀਜੇਪੀ ਨੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮੰਗ ਵੀ ਕੀਤੀ ਹੈ। ਉਥੇ ਹੀ, ਹੁਣ ਗ੍ਰਹਿ ਮੰਤਰਾਲਾ ਨੇ ਰਾਜਪਾਲ ਜਗਦੀਪ ਧਨਖੜ ਤੋਂ ਪੱਛਮੀ ਬੰਗਾਲ ਦੀ ਮੌਜੂਦਾ ਸਥਿਤੀ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਰਿਪੋਰਟ ਮੰਗੀ ਹੈ।

ਸੂਤਰਾਂ ਮੁਤਾਬਕ, ਅੱਜ ਦੀ ਘਟਨਾ ਤੋਂ ਬਾਅਦ ਕੇਂਦਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ। ਰਾਜਪਾਲ ਦੇ ਨਾਲ ਹੀ ਡੀ.ਜੀ.ਪੀ. ਅਤੇ ਮੁੱਖ ਸਕੱਤਰ ਤੋਂ ਵੀ ਰਿਪੋਰਟ ਮੰਗੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਦੱਖਣੀ 24 ਪਰਗਨਾ ਵਿੱਚ ਟੀ.ਐੱਮ.ਸੀ. ਅਤੇ ਬੀਜੇਪੀ ਕਰਮਚਾਰੀਆਂ ਵਿਾਚਲੇ ਵੀਰਵਾਰ ਨੂੰ ਝੜਪ ਹੋਈ। ਬੀਜੇਪੀ ਪ੍ਰਦੇਸ਼ ਪ੍ਰਧਾਨ ਦਲੀਪ ਘੋਸ਼ ਦਾ ਦੋਸ਼ ਹੈ ਕਿ ਟੀ.ਐੱਮ.ਸੀ. ਕਰਮਚਾਰੀਆਂ ਨੇ ਬੀਜੇਪੀ ਪ੍ਰਧਾਨ ਜੇਪੀ ਨੱਡਾ ਦੇ ਕਾਫਿਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਟੀ.ਐੱਮ.ਸੀ. ਕਰਮਚਾਰੀਆਂ ਨੇ ਪੱਥਰਬਾਜ਼ੀ ਵੀ ਕੀਤੀ।

ਇਸ ਘਟਨਾ ਤੋਂ ਬਾਅਦ ਬੀਜੇਪੀ ਦੇ ਰਾਸ਼ਟਰੀ ਉਪ-ਪ੍ਰਧਾਨ ਮੁਕੁਲ ਰਾਏ ਨੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ। ਮੁਕੁਲ ਰਾਏ ਨੇ ਕਿਹਾ ਕਿ ਅੱਜ ਦੀ ਸਥਿਤੀ ਨੂੰ ਦੇਖਦੇ ਹੋਏ ਪੱਛਮੀ ਬੰਗਾਲ ਵਿੱਚ ਤੁਰੰਤ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ।

ਗ੍ਰਹਿ ਮੰਤਰੀ ਨੇ ਕੀਤੀ ਨਿੰਦਾ
ਘਟਨਾ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟੀ.ਐੱਮ.ਸੀ. 'ਤੇ ਨਿਸ਼ਾਨਾ ਵਿੰਨ੍ਹਿਆ ਹੈ, ਉਨ੍ਹਾਂਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਅੱਜ ਬੰਗਾਲ ਵਿੱਚ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ 'ਤੇ ਹੋਇਆ ਹਮਲਾ ਬਹੁਤ ਹੀ ਨਿੰਦਣਯੋਗ ਹੈ। ਉਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਕੇਂਦਰ ਸਰਕਾਰ ਇਸ ਹਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ। ਬੰਗਾਲ ਸਰਕਾਰ ਨੂੰ ਇਸ ਪ੍ਰਾਯੋਜਿਤ ਹਿੰਸਾ ਲਈ ਪ੍ਰਦੇਸ਼ ਦੀ ਸ਼ਾਂਤੀ ਪਸੰਦ ਜਨਤਾ ਨੂੰ ਜਵਾਬ ਦੇਣਾ ਹੋਵੇਗਾ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
 


Inder Prajapati

Content Editor

Related News