ਹਨੀਪ੍ਰੀਤ ਨੇ ਹਾਈਕੋਰਟ ''ਚ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ, 1 ਮਈ ਨੂੰ ਹੋਵੇਗੀ ਸੁਣਵਾਈ

04/30/2019 1:04:29 PM

ਨਵੀਂ ਦਿੱਲੀ/ਚੰਡੀਗੜ੍ਹ-ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਗੋਦ ਲਈ ਧੀ ਅਤੇ ਪੰਚਕੂਲਾ 'ਚ ਦੰਗੇ ਭੜਕਾਉਣ ਦੀ ਦੋਸ਼ੀ ਹਨੀਪ੍ਰੀਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਤੇ 1 ਮਈ ਨੂੰ ਸੁਣਵਾਈ ਹੋਵੇਗੀ। ਹਨੀਪ੍ਰੀਤ ਨੇ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਪੰਚਕੂਲਾ ਹਿੰਸਾ 'ਚ ਉਸ ਦੀ ਕੋਈ ਭੂਮਿਕਾ ਨਹੀਂ ਸੀ।

ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੰਚਕੂਲਾ 'ਚ ਹਿੰਸਾ ਭੜਕ ਗਈ ਸੀ। ਇਸ ਹਿੰਸਾ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪੁਲਸ ਨੇ ਹਨੀਪ੍ਰੀਤ ਨੂੰ ਗ੍ਰਿਫਤਾਰ ਕੀਤਾ ਸੀ। ਹਨੀਪ੍ਰੀਤ ਉਸ ਸਮੇਂ ਤੋਂ ਅੰਬਾਲਾ ਜੇਲ 'ਚ ਬੰਦ ਹੈ।

Iqbalkaur

This news is Content Editor Iqbalkaur