ਰਾਮ ਰਹੀਮ ਨੂੰ ਮਿਲਣਾ ਚਾਹੁੰਦੀ ਹੈ ਹਨੀਪ੍ਰੀਤ, ਕੀਤੀ ਅਪੀਲ

11/27/2019 1:30:27 PM

ਅੰਬਾਲਾ—ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਜ਼ਮਾਨਤ 'ਤੇ ਜੇਲ 'ਚੋਂ ਬਾਹਰ ਆਈ ਹੈ ਪਰ ਹੁਣ ਤੱਕ ਉਸ ਦੀ ਰਾਮ ਰਹੀਮ ਨਾਲ ਮੁਲਾਕਾਤ ਨਹੀਂ ਹੋ ਸਕੀ। ਦੱਸ ਦੇਈਏ ਕਿ ਹੁਣ ਹਨੀਪ੍ਰੀਤ ਨੇ ਰਾਮ ਰਹੀਮ ਨਾਲ ਮੁਲਾਕਾਤ ਕਰਨ ਲਈ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਗੁਹਾਰ ਲਗਾਈ ਹੈ ਫਿਲਹਾਲ ਇਸ ਸੰਬੰਧੀ ਮੰਤਰੀ ਅਨਿਲ ਵਿਜ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।

ਹਨੀਪ੍ਰੀਤ ਦੇ ਵਕੀਲ ਏ.ਪੀ. ਸਿੰਘ ਆਪਣੇ ਸਾਥੀਆਂ ਨਾਲ ਅੰਬਾਲਾ ਪਹੁੰਚੇ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਹਨੀਪ੍ਰੀਤ ਨੂੰ ਸੁਨਾਰਿਆ ਜੇਲ 'ਚ ਬੰਦ ਰਾਮ ਰਹੀਮ ਨਾਲ ਮੁਲਾਕਾਤ ਕਰਨ ਦੀ ਇਜ਼ਾਜਤ ਦਿੱਤੀ ਜਾਵੇ। ਇਸ ਸੰਬੰਧੀ ਅਨਿਲ ਵਿਜ ਨੇ ਕੋਈ ਵੀ ਜਵਾਬ ਦਿੱਤਾ ਹੈ ਫਿਲਹਾਲ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਪਹਿਲਾਂ ਉਹ ਸਰਕਾਰ ਅਤੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।


Iqbalkaur

Content Editor

Related News