ਹਾਂਗਕਾਂਗ 'ਚ ਪ੍ਰਦਰਸ਼ਨ ਨੂੰ ਲੈ ਕੇ ਭਾਰਤ ਨੇ ਜਾਰੀ ਕੀਤੀ ਐਡਵਾਇਜ਼ਰੀ

Tuesday, Aug 13, 2019 - 04:48 PM (IST)

ਹਾਂਗਕਾਂਗ 'ਚ ਪ੍ਰਦਰਸ਼ਨ ਨੂੰ ਲੈ ਕੇ ਭਾਰਤ ਨੇ ਜਾਰੀ ਕੀਤੀ ਐਡਵਾਇਜ਼ਰੀ

ਹਾਂਗਕਾਂਗ/ਨਵੀਂ ਦਿੱਲੀ (ਭਾਸ਼ਾ)— ਭਾਰਤ ਨੇ ਹਾਂਗਕਾਂਗ ਜਾਣ ਵਾਲੇ ਆਪਣੇ ਅਮਰੀਕੀ ਨਾਗਰਿਕਾਂ ਲਈ ਯਾਤਰਾ ਸਲਾਹ ਜਾਰੀ ਕੀਤੀ ਹੈ। ਇਹ ਕਦਮ ਏਸ਼ੀਆ ਦੇ ਵਿੱਤੀ ਕੇਂਦਰ ਵਿਚ ਲੋਕਤੰਤਰ ਸਮਰਥਕ ਪ੍ਰਦਰਸ਼ਨਾਂ ਕਾਰਨ ਉਡਾਣ ਸੇਵਾ ਪ੍ਰਭਾਵਿਤ ਹੋਣ ਕਾਰਨ ਚੁੱਕਿਆ ਗਿਆ ਹੈ। ਹਾਂਗਕਾਂਗ ਹਵਾਈ ਅੱਡੇ ਦੇ arrival ਹਾਲ ਵਿਚ ਸੋਮਵਾਰ ਨੂੰ ਹਾਂਗਕਾਂਗ ਦੇ ਨਾਗਰਿਕਾਂ ਨੂੰ ਚੀਨ ਦੀ ਹਵਾਲਗੀ ਕਰਨ ਦੀ ਇਜਾਜ਼ਤ ਦੇਣ ਵਾਲੇ ਬਿੱਲ ਵਿਰੁੱਧ ਪ੍ਰਦਰਸ਼ਨਕਾਰੀਆਂ ਨੇ ਅੱਖਾਂ 'ਤੇ ਪੱਟੀ ਅਤੇ ਬੈਜ ਲਗਾ ਕੇ ਪ੍ਰਦਰਸ਼ਨ ਕੀਤਾ ਸੀ, ਜਿਸ ਦੇ ਬਾਅਦ ਉਡਾਣ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਸਨ। ਭਾਵੇਂਕਿ ਮੰਗਲਵਾਰ ਨੂੰ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ।

PunjabKesari

ਹਾਂਗਕਾਂਗ ਵਿਚ ਭਾਰਤੀ ਕੌਂਸਲੇਂਟ ਨੇ ਕਿਹਾ,''ਹਾਂਗਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 12 ਅਗਸਤ ਨੂੰ ਹੋਏ ਵਿਰੋਧ ਪ੍ਰਦਰਸ਼ਨ ਕਾਰਨ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ।'' ਕੌਂਸਲੇਟ ਦੀ ਵੈਬਸਾਈਟ 'ਤੇ ਪ੍ਰਕਾਸ਼ਿਤ ਨੋਟਿਸ ਵਿਚ ਕਿਹਾ ਗਿਆ ਹੈ ਕਿ 13 ਅਗਸਤ ਨੂੰ ਸੰਭਵ ਤੌਰ 'ਤੇ ਸੇਵਾਵਾਂ ਬਹਾਲ ਹੋ ਜਾਣਗੀਆਂ ਪਰ ਅੱਗੇ ਹੋਣ ਵਾਲੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਉਡਾਣਾਂ ਵਿਚ ਦੇਰੀ ਜਾਂ ਉਨ੍ਹਾਂ ਦੇ ਰੱਦ ਹੋਣ ਦੀ ਸੰਭਾਵਨਾ ਹੈ। ਨੋਟਿਸ ਵਿਚ ਕਿਹਾ ਗਿਆ,''ਭਾਰਤੀ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਜਦੋਂ ਤੱਕ ਹਵਾਈ ਅੱਡੇ 'ਤੇ ਉਡਾਣ ਸੇਵਾਵਾਂ ਸਧਾਰਨ ਨਹੀਂ ਹੋ ਜਾਂਦੀਆਂ ਉਦੋਂ ਤੱਕ ਉਹ ਪਰੇਸ਼ਾਨੀ ਤੋਂ ਬਚਣ ਲਈ ਵਿਕਲਪਿਕ ਮਾਰਗਾਂ ਲਈ ਹਵਾਬਾਜ਼ੀ ਕੰਪਨੀਆਂ ਨਾਲ ਸੰਪਰਕ ਵਿਚ ਰਹਿਣ।'' 

PunjabKesari

ਕੌਂਸ਼ਲੇਟ ਨੇ ਕਿਹਾ ਕਿ ਜਿਹੜੇ ਯਾਤਰੀ ਪਹਿਲਾਂ ਤੋਂ ਹਾਂਗਕਾਂਗ ਵਿਚ ਮੌਜੂਦ ਹਨ ਅਤੇ ਰਵਾਨਾ ਹੋਣ ਦਾ ਇੰਤਜ਼ਾਰ ਕਰ ਰਹੇ ਹਨ ਉਨ੍ਹਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਮਾਂ ਸਾਰਣੀ ਲਈ ਹਵਾਬਾਜ਼ੀ ਕੰਪਨੀਆਂ ਨਾਲ ਸੰਪਰਕ ਵਿਚ ਰਹਿਣ।''


author

Vandana

Content Editor

Related News