ਆਨਰ ਕਿਲਿੰਗ: ਪ੍ਰੇਮ ਸਬੰਧਾਂ ਦੇ ਸ਼ੱਕ ''ਚ ਤਲਾਕਸ਼ੁਦਾ ਭੈਣ ਦਾ ਭਰਾਵਾਂ ਨੇ ਕੀਤਾ ਕਤਲ
Thursday, Aug 22, 2024 - 05:34 PM (IST)

ਨਵੀਂ ਦਿੱਲੀ- ਦਿੱਲੀ ਵਿਚ ਆਨਰ ਕਿਲਿੰਗ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਭਰਾਵਾਂ ਨੇ ਆਪਣੀ 35 ਸਾਲਾ ਭੈਣ ਦਾ ਗਲ਼ ਘੁੱਟ ਕੇ ਕਤਲ ਕਰ ਦਿੱਤਾ, ਕਿਉਂਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਉਸ ਦਾ ਕਿਸੇ ਨਾਲ ਪ੍ਰੇਮ ਸਬੰਧ ਹੈ। ਪੁਲਸ ਡਿਪਟੀ ਕਮਿਸ਼ਨਰ ਐੱਮ. ਹਰਸ਼ਵਰਧਨ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੇ ਸਬੰਧ ਵਿਚ ਅਬਦੁੱਲਾ ਅਤੇ ਅਰੀਬ ਦਾ ਪਤਾ ਲਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਦੀ ਜਾਂਚ ਕੀਤੀ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਸ਼ੱਕ ਸੀ ਕਿ ਤਲਾਕ ਮਗਰੋਂ ਭੈਣ ਦਾ ਕਿਸੇ ਨਾਲ ਪ੍ਰੇਮ ਸਬੰਧ ਸੀ।
ਹਰਸ਼ਵਰਧਨ ਨੇ ਦੱਸਿਆ ਕਿ ਉਨ੍ਹਾਂ ਨੂੰ ਉਸ ਦੀਆਂ ਗਤੀਵਿਧੀਆਂ 'ਤੇ ਸ਼ੱਕ ਸੀ ਅਤੇ ਉਹ ਅਪਮਾਨਤ ਮਹਿਸੂਸ ਕਰ ਰਹੇ ਸਨ। ਇਸ ਲਈ ਉਨ੍ਹਾਂ ਨੇ ਆਪਣੀ ਭੈਣ ਦਾ ਕਤਲ ਕਰਨ ਦੀ ਯੋਜਨਾ ਬਣਾਈ। ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਔਰਤ ਦਾ ਗਲ਼ ਘੁੱਟ ਕੇ ਕਤਲ ਕਰ ਦਿੱਤਾ ਗਿਆ। ਡੀ. ਸੀ. ਪੀ. ਨੇ ਦੱਸਿਆ ਕਿ ਮੌਤ ਦੇ ਸਹੀ ਕਾਰਨ ਦਾ ਪਤਾ ਪੋਸਟਮਾਰਟਮ ਮਗਰੋਂ ਹੀ ਲੱਗੇਗਾ। ਪੁਲਸ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੀਰਵਾਰ ਸਵੇਰੇ ਪੁਲਸ ਨੂੰ ਸੂਚਨਾ ਮਿਲਣ ਮਗਰੋਂ ਉਸ ਦੀ ਲਾਸ਼ ਮੱਧ ਦਿੱਲੀ ਦੇ ਹੌਜ ਕਾਜੀ ਇਲਾਕੇ ਵਿਚ ਉਸ ਦੇ ਘਰ ਵਿਚੋਂ ਬਰਾਮਦ ਕੀਤੀ ਗਈ।