RP SIngh ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-ਉਮੀਦ ਹੈ ED ਦੇ ਹਰ ਸਵਾਲਾਂ ਦਾ ਦੇਣਗੇ ਜਵਾਬ
Friday, Mar 22, 2024 - 06:10 AM (IST)
ਨੈਸ਼ਨਲ ਡੈਸਕ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ। ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਡੀ ਦੇ ਅਧਿਕਾਰੀ ਕੇਜਰੀਵਾਲ ਦੇ ਘਰ ਪਹੁੰਚੀ ਹੈ। ਈਡੀ ਨੇ ਉਨ੍ਹਾਂ ਨੂੰ ਪਹਿਲਾਂ ਕਈ ਸੰਮਨ ਭੇਜੇ ਸਨ ਪਰ ਹਰ ਵਾਰ ਉਹ ਕੋਈ ਨਾ ਕੋਈ ਬਹਾਨਾ ਲਾ ਕੇ ਨਜ਼ਰਅੰਦਾਜ ਕਰ ਜਾਂਦੇ ਸਨ। ਆਖਿਰਕਾਰ ਹੁਣ ਹਾਈ ਕੋਰਟ ਦੀ ਮਨਜ਼ੂਰੀ ਤੋਂ ਬਾਅਦ ਈਡੀ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚੀ।
ਇਹ ਵੀ ਪੜ੍ਹੋ - 'ਸੱਚਾਈ ਦੀ ਜਿੱਤ ਹੋਈ'...ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ
ਆਰ.ਪੀ. ਸਿੰਘ ਨੇ ਕਿਹਾ ਕਿ ਕੇਜਰੀਵਾਲ ਅਕਸਰ ਇਹ ਕਹਿੰਦੇ ਸਨ ਕਿ ਜੇਕਰ ਈਡੀ ਨੂੰ ਜ਼ਰੂਰਤ ਹੈ ਤਾਂ ਉਹ ਮੇਰੇ ਘਰ ਆ ਸਕਦੀ ਹੈ ਜਾਂ ਮੇਰੇ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲ ਕਰ ਸਕਦੀ ਹੈ। ਜਿਸ ਤੋਂ ਬਾਅਦ ਅੱਜ ਈਡੀ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ। ਆਰ.ਪੀ. ਸਿੰਘ ਨੇ ਕਿਹਾ ਕਿ ਉਮੀਦ ਕਰਦੇ ਹਾਂ ਕਿ ਕੇਜਰੀਵਾਲ ਈਡੀ ਦੇ ਹਰ ਸਵਾਲਾਂ ਦਾ ਜਵਾਬ ਦੇਣਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਹੋਈ ਹੈ। ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਕਈ ਵਾਰ ਸੰਮਨ ਵੀ ਭੇਜ ਚੁੱਕੀ ਸੀ ਪਰ ਹਰ ਵਾਰ ਕੇਜਰੀਵਾਲ ਟਾਲਮਟੋਲ ਕਰ ਜਾਂਦੇ। ਇਸ ਵਾਰ ਈਡੀ ਦੀ ਟੀਮ ਨੇ ਹਾਈ ਕੋਰਟ ਦੀ ਮਨਜ਼ੂਰੀ ਤੋਂ ਬਾਅਦ ਉਨ੍ਹਾਂ ਦੇ ਘਰ ਛਾਪਾ ਮਾਰਿਆ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e