ਉਮੀਦ ਹੈ ਕਿ ਪ੍ਰਧਾਨ ਮੰਤਰੀ ਵਾਇਨਾਡ ਲੈਂਡਸਲਾਈਡ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨਗੇ: ਰਾਹੁਲ

Saturday, Aug 10, 2024 - 04:15 AM (IST)

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਇਨਾਡ ਦੌਰੇ ਤੋਂ ਇਕ ਦਿਨ ਪਹਿਲਾਂ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਉਮੀਦ ਜਤਾਈ ਕਿ ਜ਼ਮੀਨ ਖਿਸਕਣ ਨਾਲ ਹੋਈ ਤਬਾਹੀ ਨੂੰ ਦੇਖਦੇ ਹੋਏ ਉਹ ਇਸ ਨੂੰ ਰਾਸ਼ਟਰੀ ਆਫਤ ਐਲਾਨ ਦੇਣਗੇ। ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ ਨੂੰ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਵਾਇਨਾਡ ਦਾ ਦੌਰਾ ਕਰਨਗੇ ਅਤੇ ਰਾਹਤ ਅਤੇ ਪੁਨਰਵਾਸ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਹਾਦਸੇ ਵਿਚ ਬਚੇ ਲੋਕਾਂ ਨਾਲ ਗੱਲਬਾਤ ਕਰਨਗੇ। 

ਰਾਹੁਲ ਗਾਂਧੀ ਨੇ ਐਕਸ 'ਤੇ ਪੋਸਟ ਕੀਤਾ, ''ਮੋਦੀ ਜੀ, ਤੁਹਾਡਾ ਧੰਨਵਾਦ, ਵਾਇਨਾਡ ਦਾ ਦੌਰਾ ਕਰਨ ਲਈ ਨਿੱਜੀ ਤੌਰ 'ਤੇ ਭਿਆਨਕ ਤ੍ਰਾਸਦੀ ਦਾ ਜਾਇਜ਼ਾ ਲੈਣ ਲਈ। ਇਹ ਇੱਕ ਚੰਗਾ ਫੈਸਲਾ ਹੈ।” ਉਨ੍ਹਾਂ ਕਿਹਾ, "ਮੈਨੂੰ ਭਰੋਸਾ ਹੈ ਕਿ ਇੱਕ ਵਾਰ ਪ੍ਰਧਾਨ ਮੰਤਰੀ ਤਬਾਹੀ ਦੇ ਪੈਮਾਨੇ ਨੂੰ ਖੁਦ ਦੇਖ ਲੈਣਗੇ, ਉਹ ਇਸ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨਗੇ।" ਕੇਰਲ ਦੇ ਵਾਇਨਾਡ 'ਚ 30 ਜੁਲਾਈ ਨੂੰ ਜ਼ਮੀਨ ਖਿਸਕਣ ਕਾਰਨ 226 ਲੋਕਾਂ ਦੀ ਮੌਤ ਹੋ ਗਈ ਸੀ। 100 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।


Inder Prajapati

Content Editor

Related News