ਜਨਤਾ ਦਾ ਫ਼ੈਸਲਾ ਸਭ ਤੋਂ ਮਹੱਤਵਪੂਰਨ, ਉਮੀਦ ਹੈ ਕਿ ਸਰਕਾਰ ਕਿਸਾਨਾਂ ਲਈ ਕੰਮ ਕਰੇਗੀ : ਰਾਕੇਸ਼ ਟਿਕੈਤ
Friday, Mar 11, 2022 - 01:18 PM (IST)
ਨੋਇਡਾ (ਭਾਸ਼ਾ)- ਕਿਸਾਨ ਆਗੂ ਰਾਕੇਸ਼ ਟਿਕੈਤ ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਜਨਤਾ ਦਾ ਫ਼ੈਸਲਾ ਸਭ ਤੋਂ ਮਹੱਤਵਪੂਰਨ ਹੈ, ਨਾਲ ਹੀ ਉਨ੍ਹਾਂ ਨੇ ਉਮੀਦ ਜਤਾਈ ਕਿ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਗੋਆ ਅਤੇ ਮਣੀਪੁਰ ਦੀਆਂ ਨਵੀਆਂ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੰਮ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਦੀ ਇਹ ਪ੍ਰਤੀਕਿਰਿਆ ਵੀਰਵਾਰ ਰਾਤ ਉਸ ਸਮੇਂ ਆਈ, ਜਦੋਂ ਭਾਜਪਾ ਦੇ ਉੱਤਰ ਪ੍ਰਦੇਸ਼ ਸਮੇਤ ਚਾਰ ਸੂਬਿਆਂ, ਜਦੋਂ ਕਿ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ 'ਚ ਬਹੁਮਤ ਹਾਸਲ ਕਰਨ ਦੀ ਪੁਸ਼ਟੀ ਹੋ ਗਈ।
ਟਿਕੈਤ ਨੇ ਹਿੰਦੀ 'ਚ ਟਵੀਟ ਕੀਤਾ,''ਲੋਕਤੰਤਰ ਦੇ ਵੱਡੇ ਤਿਉਹਾਰ 'ਚ ਜਨਤਾ ਦਾ ਫ਼ੈਸਲਾ ਸਭ ਤੋਂ ਮਹੱਤਵਪੂਰਨ ਹੁੰਦਾ ਹੈ। ਕਿਸਾਨ ਅੰਦੋਲਨ ਨੇ ਆਪਣਾ ਅਸਰ ਦਿਖਾ ਦਿੱਤਾ। ਅਸੀਂ ਉਮੀਦ ਕਰਦੇ ਹਾਂ ਕਿ ਜੋ ਵੀ ਸਰਕਾਰਾਂ ਬਣੀਆਂ ਹਨ, ਉਹ ਸਾਰੀਆਂ ਆਪਣੇ-ਆਪਣੇ ਸੂਬਿਆਂ 'ਚ ਕਿਸਾਨਾਂ-ਮਜ਼ਦੂਰਾਂ ਲਈ ਕੰਮ ਕਰਨਗੀਆਂ। ਸਾਰਿਆਂ ਨੂੰ ਜਿੱਤ ਦੀ ਵਧਾਈ।'' ਭਾਕਿਯੂ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦਾ ਹਿੱਸਾ ਸੀ, ਜਿਸ ਨੇ 2020-21 'ਚ ਕੇਂਦਰ ਸਰਕਾਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ 13 ਮਹੀਨੇ ਲੰਬੇ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਸੀ। ਇਨ੍ਹਾਂ ਕਾਨੂੰਨਾਂ ਨੂੰ ਬਾਅਦ 'ਚ ਰੱਦ ਕਰ ਦਿੱਤਾ ਗਿਆ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ