ਉਮੀਦ ਹੈ ਕਿ ਜੰਮੂ ਕਸ਼ਮੀਰ ਦੇ ਲੋਕਾਂ ਦੇ ਪੱਖ ''ਚ ਫ਼ੈਸਲਾ ਸੁਣਵਾਏਗਾ ਸੁਪਰੀਮ ਕੋਰਟ : ਗੁਲਾਮ ਨਬੀ ਆਜ਼ਾਦ

12/10/2023 4:20:48 PM

ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਐਤਵਾਰ ਨੂੰ ਉਮੀਦ ਜ਼ਾਹਰ ਕੀਤੀ ਕਿ ਸੁਪਰੀਮ ਕੋਰਟ ਸੰਵਿਧਾਨ ਦੀ ਧਾਰਾ 370 ਦੇ ਉਪਬੰਧਾਂ ਨੂੰ 2019 'ਚ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਇੱਥੋਂ ਦੇ ਲੋਕਾਂ ਦੇ ਹੱਕ ਵਿਚ ਆਪਣਾ ਫ਼ੈਸਲਾ ਸੁਣਾਏਗੀ। ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਦੇ ਉਪਬੰਧਾਂ ਨੂੰ ਰੱਦ ਕਰਨ ਸੰਬੰਧੀ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗਾ।  ਆਜ਼ਾਦ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ,“ਮੈਂ ਇਹ ਪਹਿਲਾਂ ਵੀ ਕਿਹਾ ਹੈ… ਸਿਰਫ਼ 2 (ਸੰਸਥਾਵਾਂ) ਹਨ ਜੋ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਧਾਰਾ 370 ਅਤੇ 35ਏ ਵਾਪਸ ਕਰ ਸਕਦੀਆਂ ਹਨ ਅਤੇ ਉਹ ਸੰਸਥਾਵਾਂ ਸੰਸਦ ਅਤੇ ਸੁਪਰੀਮ ਕੋਰਟ ਹਨ। ਸੁਪਰੀਮ ਕੋਰਟ ਦੀ ਬੈਂਚ ਨਿਰਪੱਖ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਉਹ ਜੰਮੂ-ਕਸ਼ਮੀਰ ਦੇ ਲੋਕਾਂ ਦੇ ਹੱਕ ਵਿਚ ਆਪਣਾ ਫ਼ੈਸਲਾ ਦੇਵੇਗੀ।''

ਇਹ ਵੀ ਪੜ੍ਹੋ : ਧਾਰਾ 370 ਨੂੰ ਖ਼ਤਮ ਕਰਨਾ ਸਹੀ ਜਾਂ ਗਲਤ? ਸੋਮਵਾਰ ਨੂੰ ਫ਼ੈਸਲਾ ਸੁਣਾਏਗਾ ਸੁਪਰੀਮ ਕੋਰਟ

ਕਾਂਗਰਸ ਤੋਂ ਵੱਖ ਹੋਣ ਤੋਂ ਬਾਅਦ ਡੈਮੋਕ੍ਰੇਟਿਕ ਪ੍ਰੋਗ੍ਰੈਸਿਵ ਆਜ਼ਾਦ ਪਾਰਟੀ (ਡੀ.ਪੀ.ਏ.ਪੀ.) ਦੀ ਸਥਾਪਨਾ ਕਰਨ ਵਾਲੇ ਆਜ਼ਾਦ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸੰਸਦ 5 ਅਗਸਤ 2019 ਨੂੰ ਲਏ ਗਏ ਫ਼ੈਸਲਿਆਂ ਨੂੰ ਪਲਟੇਗੀ, ਕਿਉਂਕਿ ਇਸ ਲਈ ਲੋਕ ਸਭਾ 'ਚ ਦੋ ਤਿਹਾਈ ਬਹੁਮਤ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਕਿਹਾ,''ਧਾਰਾ 370 ਅਤੇ ਧਾਰਾ 35ਏ ਨੂੰ ਵਾਪਸ ਲਿਆਉਣ ਲਈ (ਲੋਕ ਸਭਾ 'ਚ) 350 ਸੀਟਾਂ ਦੀ ਜ਼ਰੂਰਤ ਹੋਵੇਗੀ। ਜੰਮੂ ਕਸ਼ਮੀਰ 'ਚ ਕਿਸੇ ਵੀ ਖੇਤਰੀ ਦਲ ਨੂੰ ਤਿੰਨ, ਚਾਰ ਜਾਂ ਵੱਧ 5 ਸੀਟਾਂ ਮਿਲ ਸਕਦੀਆਂ ਹਨ। ਇਹ ਕਾਫ਼ੀ ਨਹੀਂ ਹੋਣਗੀਆਂ। ਮੈਨੂੰ ਨਹੀਂ ਲੱਗਦਾ ਕਿ ਵਿਰੋਧੀ ਧਿਰ ਇੰਨੀ ਗਿਣਤੀ ਜੁਟਾ ਸਕੇਗਾ। ਪ੍ਰਧਾਨ ਮੰਤਰੀ ਮੋਦੀ ਜੀ ਕੋਲ ਬਹੁਮਤ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਇਸ ਲਈ, ਇਹ ਸਿਰਫ਼ ਸੁਪਰੀਮ ਕੋਰਟ ਹੀ ਕਰ ਸਕਦੀ ਹੈ।'' ਉਨ੍ਹਾਂ ਕਿਹਾ,''ਜੰਮੂ ਕਸ਼ਮੀਰ ਦੇ ਲੋਕ ਧਾਰਾ 370 ਅਤੇ ਧਾਰਾ 35ਏ ਨਾਲ ਰਾਜਨੀਤਕ ਰੂਪ ਨਾਲ ਨਹੀਂ ਸਗੋਂ ਭਾਵਨਾਤਮਕ ਰੂਪ ਨਾਲ ਜੁੜੇ ਹੋਏ ਹਨ। ਇਹ ਮਹੱਤਵਪੂਰਨ ਹੈ ਕਿ ਸਾਡੇ ਮੌਜੂਦਾ ਸਮੇਂ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਨ੍ਹਾਂ (ਪ੍ਰਬੰਧਾਂ) ਨੂੰ ਬਹਾਲ ਕੀਤਾ ਜਾਵੇ।'' ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਦੀ ਜ਼ਮੀਨ ਅਤੇ ਨੌਕਰੀਆਂ ਨੂੰ ਬਚਾਉਣ ਲਈ 1925 ਵਿਚ  ਮਹਾਰਾਜਾ ਹਰੀ ਸਿੰਘ ਨੇ ਵਿਸ਼ੇਸ਼ ਵਿਵਸਥਾਵਾਂ ਲਾਗੂ ਕੀਤੀਆਂ ਸਨ। ਉਨ੍ਹਾਂ ਕਿਹਾ,''ਆਜ਼ਾਦੀ ਤੋਂ ਬਾਅਦ ਇਨ੍ਹਾਂ ਵਿਵਸਥਾਵਾਂ ਨੂੰ ਦੇਸ਼ ਦੇ ਸੰਵਿਧਾਨ 'ਚ ਧਾਰਾ 35ਏ ਦੇ ਰੂਪ 'ਚ ਜਗ੍ਹਾ ਮਿਲੀ। ਪਿਛਲੇ 100 ਸਾਲਾਂ ਵਿਚ ਕਈ ਸਰਕਾਰਾਂ ਆਈਆਂ ਅਤੇ ਗਈਆਂ ਹਨ ਅਤੇ ਕਿਸੇ ਨੇ ਵੀ ਇਸ ਨੂੰ ਬਦਲਣ ਦੀ ਲੋੜ ਨਹੀਂ ਮਹਿਸੂਸ ਹੋਈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News