ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਹੋ ਸਕਦਾ ਹੈ ਹੰਗਾਮੇਦਾਰ
Thursday, Dec 27, 2018 - 06:47 PM (IST)

ਹਰਿਆਣਾ- ਹਰਿਆਣਾ ਵਿਧਾਨ ਸਭਾ ਦੇ ਸ਼ੁੱਕਰਵਾਰ (28 ਦਸੰਬਰ) ਨੂੰ ਸ਼ੁਰੂ ਹੋਣ ਵਾਲੇ ਇਕ ਦਿਨ ਸ਼ੀਤ ਸੈਸ਼ਨ ਦੇ ਹੰਗਾਮੇਦਾਰ ਹੋਣ ਦੀ ਉਮੀਦ ਹੈ ਕਿਉਂਕਿ ਵਿਰੋਧੀ ਪਾਰਟੀ ਨੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਕਈ ਮੁੱਦਿਆਂ 'ਤੇ ਘੇਰਨ ਦੀ ਤਿਆਰੀ ਕੀਤੀ ਹੈ, ਜਿਸ 'ਚ ਕਾਨੂੰਨ ਵਿਵਸਥਾ, ਕਿਸਾਨਾਂ ਤੇ ਸਤਲੁਜ ਯਮੁਨਾ ਸੰਪਰਕ ਨਹਿਰ ਦਾ ਮੁੱਦਾ ਸ਼ਾਮਿਲ ਹੈ। ਵਿਰੋਧੀ ਪਾਰਟੀਆਂ ਨੇ ਇਹ ਕਹਿੰਦੇ ਹੋਏ ਸੰਖੇਪ ਸੈਸ਼ਨ ਬੁਲਾਏ ਜਾਣ ਦਾ ਵਿਰੋਧ ਕੀਤਾ ਸੀ ਕਿ ਉਨ੍ਹਾਂ ਨੂੰ ਲੋਕ ਮਹੱਤਵ ਦੇ ਮੁੱਦਿਆਂ ਨੂੰ ਚੁੱਕਣ ਦੇ ਲਈ ਜ਼ਿਆਦਾ ਸਮਾਂ ਨਹੀਂ ਮਿਲੇਗਾ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਹੈ ਕਿ ਇਹ ਸੈਸ਼ਨ ਕੁਝ ਮਹੱਤਵਪੂਰਨ ਬਿੱਲ ਸੰਬੰਧਿਤ ਕਾਰਨਾਂ ਕਰਕੇ ਬੁਲਾਇਆ ਜਾ ਰਿਹਾ ਹੈ, ਜਿਸ 'ਚ ਕੁਝ ਬਿੱਲ ਪਾਸ ਕਰਨਾ ਸ਼ਾਮਿਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸੈਸ਼ਨ ਦਾ ਸਮਾਂ ਤੈਅ ਕੀਤਾ ਗਿਆ ਸੀ।