ਖ਼ੌਫ਼ਨਾਕ ਵਾਰਦਾਤ: ਅਣਖ ਖਾਤਰ ਭਰਾ ਨੇ ਬੇਲਚਾ ਨਾਲ ਵੱਢੀ ਭੈਣ

Saturday, Oct 31, 2020 - 09:48 AM (IST)

ਖ਼ੌਫ਼ਨਾਕ ਵਾਰਦਾਤ: ਅਣਖ ਖਾਤਰ ਭਰਾ ਨੇ ਬੇਲਚਾ ਨਾਲ ਵੱਢੀ ਭੈਣ

ਗੋਰਖਪੁਰ : ਉਤਰ ਪ੍ਰਦੇਸ਼ ਦੇ ਗੋਰਖਪੁਰ 'ਚ ਇਕ ਨੌਜਵਾਨ ਨੇ ਆਪਣੀ ਸਕੀ ਭੈਣ ਦਾ ਬੇਲਚਾ ਨਾਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦਰਅਸਲ, ਕੁੜੀ ਦੇ ਪਿੰਡ ਦੇ ਹੀ ਨੌਜਵਾਨ ਨਾਲ ਸਨ, ਜਿਸ ਕਾਰਨ ਉਸ ਦਾ ਭਰਾ ਕਾਫ਼ੀ ਨਾਰਾਜ਼ ਸੀ। ਬੀਤੀ ਰਾਤ ਉਨ੍ਹਾਂ ਦੋਵਾਂ ਵਿਚਕਾਰ ਇਸ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਗੁੱਸੇ 'ਚ ਆਏ ਭਰਾ ਨੇ ਬੇਲਚਾ ਨਾਲ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਭਰਾ ਨੇ ਖ਼ੁਦ ਹੀ ਪੁਲਸ ਨੂੰ ਫ਼ੋਨ ਕਰਕੇ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਦੋਸ਼ੀ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ 'ਚ ਰੈਫਰੰਡਮ-2020 ਦਾ ਲੱਗਿਆ ਪੋਸਟਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਨੇ ਦੱਸਿਆ ਕਿ ਦੋਸ਼ੀ ਗੋਬਿੰਦ ਦੀ ਭੈਣ ਦੇ ਪਿੰਡ ਦੇ ਹੀ ਕਿਸੇ ਮੁੰਡੇ ਨਾਲ ਪ੍ਰੇਮ ਸਬੰਧ ਸਨ। ਕੁਝ ਸਮਾਂ ਪਹਿਲਾ ਕੁੜੀ ਆਪਣੇ ਪ੍ਰੇਮੀ ਨਾਲ ਘਰੋਂ ਭੱਜ ਗਈ ਸੀ। ਪੁਲਸ ਨੇ ਕੁੜੀ ਨੂੰ ਲੱਭ ਕੇ ਉਸ ਦੇ ਘਰ ਵਾਪਸ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਕੁੜੀ ਨੂੰ ਮਾਸੀ ਘਰ ਭੇਜ ਦਿੱਤਾ ਸੀ। ਕੁਝ ਦਿਨ ਪਹਿਲਾਂ ਕੁੜੀ ਆਪਣੇ ਘਰ ਵਾਪਸ ਆਈ ਸੀ। ਇਸ ਦੌਰਾਨ ਉਸ ਦੇ ਪ੍ਰੇਮੀ ਨੇ ਚੋਰੀ ਉਸ ਨੂੰ ਸੰਦੂਰ ਅਤੇ ਮੰਗਲਸੂਤਰ ਭੇਜਿਆ ਸੀ। ਇਸ ਬਾਰੇ ਜਦੋਂ ਗੋਬਿੰਦ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੋਵਾਂ ਵਿਚਕਾਰ ਝਗੜਾ ਹੋ ਗਿਆ। ਦੇਖਦੇ ਹੀ ਦੇਖਦੇ ਉਨ੍ਹਾਂ ਦਾ ਝਗੜਾ ਇੰਨਾ ਵੱਧ ਗਿਆ ਕਿ ਉਸ ਨੇ ਆਪਣੀ ਭੈਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਫ਼ਿਲਹਾਲ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਮੁਫ਼ਤ 'ਚ ਬੁਲੇਟ ਮੋਟਰਸਾਈਕਲ ਹਾਸਲ ਕਰਨਾ ਚਾਹੁੰਦੇ ਹੋ ਤਾਂ ਇਸ ਨੌਜਵਾਨ ਦੀਆਂ ਸ਼ਰਤਾਂ ਕਰੋ ਪੂਰੀਆਂ


author

Baljeet Kaur

Content Editor

Related News