HR: ਮੇਲੇ 'ਚ ਵਾਪਰਿਆ ਭਿਆਨਕ ਹਾਦਸਾ, ਝੂਲਾ ਡਿੱਗਣ ਕਾਰਨ ਇੰਸਪੈਕਟਰ ਦੀ ਮੌਤ, ਕਈ ਜ਼ਖਮੀ

Saturday, Feb 07, 2026 - 07:54 PM (IST)

HR: ਮੇਲੇ 'ਚ ਵਾਪਰਿਆ ਭਿਆਨਕ ਹਾਦਸਾ, ਝੂਲਾ ਡਿੱਗਣ ਕਾਰਨ ਇੰਸਪੈਕਟਰ ਦੀ ਮੌਤ, ਕਈ ਜ਼ਖਮੀ

ਫਰੀਦਾਬਾਦ : ਹਰਿਆਣਾ ਦੇ ਫਰੀਦਾਬਾਦ ਵਿੱਚ ਚੱਲ ਰਹੇ ਮਸ਼ਹੂਰ ਸੂਰਜਕੁੰਡ ਮੇਲੇ ਵਿੱਚ ਸ਼ਨੀਵਾਰ ਨੂੰ ਇੱਕ ਬਹੁਤ ਵੱਡਾ ਹਾਦਸਾ ਵਾਪਰਿਆ ਹੈ। ਮੇਲੇ ਵਿੱਚ ਅਚਾਨਕ 'ਸੁਨਾਮੀ' ਨਾਮ ਦਾ ਇੱਕ ਵੱਡਾ ਝੂਲਾ ਟੁੱਟ ਕੇ ਹੇਠਾਂ ਡਿੱਗ ਗਿਆ, ਜਿਸ ਕਾਰਨ ਕਰੀਬ 8 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। 

ਝੂਲਾ ਟੁੱਟ ਕੇ ਡਿੱਗਦੇ ਹੀ ਮੇਲੇ ਵਿੱਚ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਹਰ ਪਾਸੇ ਹਫੜਾ-ਦਫੜੀ ਮਚ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਮੌਜੂਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਝੂਲੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਵੀ ਮੌਤ ਹੋ ਗਈ। ਫਿਲਹਾਲ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਸ ਟੀਮ ਵੱਲੋਂ ਝੂਲੇ ਦੇ ਆਲੇ-ਦੁਆਲੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਤੇ ਕੋਈ ਹੋਰ ਵਿਅਕਤੀ ਅੰਦਰ ਤਾਂ ਨਹੀਂ ਫਸਿਆ ਹੋਇਆ। ਇਸ ਘਟਨਾ ਤੋਂ ਬਾਅਦ ਮੇਲੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

Inder Prajapati

Content Editor

Related News