ਹਸਪਤਾਲ ਦੀ ਵੱਡੀ ਲਾਪਰਵਾਹੀ : ਟਾਇਲਟ ''ਚ ਬੱਚੇ ਦੀ ਜਨਮ ਤੋਂ ਬਾਅਦ ਮੌਤ

02/21/2018 3:09:06 PM

ਗੋਹਾਨਾ — ਗੋਹਾਨਾ ਦੇ ਸਰਕਾਰੀ ਹਸਪਤਾਲ 'ਚ ਇਕ ਵਾਰ ਫਿਰ ਡਾਕਟਰਾਂ ਦੀ ਲਾਪਰਵਾਹੀ ਸਾਹਮਣੇ ਆਈ ਹੈ, ਜਿਸ ਦਾ ਭੁਗਤਾਨ ਇਕ ਮਾਸੂਮ ਨੂੰ ਆਪਣੀ ਜਾਨ ਦੇ ਕੇ ਚੁਕਾਉਣਾ ਪਿਆ। ਹਸਪਤਾਲ 'ਚ ਡਿਲਵਰੀ ਲਈ ਆਈ ਮਹਿਲਾ ਦੇ ਇਲਾਜ 'ਚ ਲਾਪਰਵਾਹੀ ਵਰਤੀ ਗਈ, ਜਿਸ ਕਾਰਨ ਮਹਿਲਾ ਦੀ ਟਾਇਲਟ ਵਿਚ ਹੀ ਡਿਲਵਰੀ ਹੋ ਗਈ। ਇਸ ਦੇ ਕੁਝ ਸਮੇਂ ਬਾਅਦ ਹੀ ਬੱਚੇ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਡਾਕਟਰਾਂ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। 
ਅਜਿਹੇ 'ਚ ਮਹਿਲਾ ਦੇ ਪਤੀ ਦੀ ਸ਼ਿਕਾਇਤ 'ਤੇ ਡਿਊਟੀ 'ਤੇ ਤਾਇਨਾਤ ਡਾਕਟਰ ਅਤੇ ਸਟਾਫ ਨਰਸ ਦੇ ਖਿਲਾਫ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ ਮੀਡੀਆ ਦੇ ਸਾਹਮਣੇ ਆਉਣ ਤੋਂ ਬਾਅਦ ਤੂਲ ਫੜਦਾ ਹੋਇਆ ਦੇਖ ਸਿਵਲ ਹਸਪਤਾਲ 'ਚ ਸੀ.ਐੱਮ.ਓ. ਪੀੜਤ ਪਰਿਵਾਰ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਡਾਕਟਰ ਅਤੇ ਡਿਊਟੀ ਸਟਾਫ ਨੂੰ ਤਾੜਨਾ ਕੀਤੀ ਗਈ। ਮੈਡੀਕਲ ਵਿਭਾਗ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ ਇਸ ਮਾਮਲੇ ਦੀ ਸਖਤੀ ਨਾਲ ਜਾਂਚ ਕਰੇਗੀ।