ਇਲਾਜ ਦੌਰਾਨ ਧੀ ਦੀ ਹੋ ਗਈ ਮੌਤ, ਗੁੱਸੇ ''ਚ ਆਏ ਪਿਓ ਨੇ ਡਾਕਟਰ ''ਤੇ ਕਰ''ਤਾ ਹਮਲਾ
Wednesday, Oct 08, 2025 - 04:58 PM (IST)

ਨੈਸ਼ਨਲ ਡੈਸਕ- ਦੇਸ਼ ਦੇ ਦੱਖਣੀ ਸੂਬੇ ਕੇਰਲ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੇ ਦੱਸਿਆ ਕਿ ਬੁੱਧਵਾਰ ਨੂੰ ਕੋਝੀਕੋਡ ਜ਼ਿਲ੍ਹੇ ਦੇ ਥਾਮਾਰਸੇਰੀ ਦੇ ਤਾਲੁਕ ਹਸਪਤਾਲ ਵਿੱਚ ਇੱਕ ਵਿਅਕਤੀ ਨੇ ਇੱਕ ਸਰਕਾਰੀ ਡਾਕਟਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਪੁਲਸ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਹਮਲਾਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਹਮਲਾਵਰ ਦੀ ਧੀ ਦੀ ਹਾਲ ਹੀ ਵਿੱਚ ਅਮੀਬਿਕ ਮੈਨਿਨਜਾਈਟਿਸ, ਇੱਕ ਦੁਰਲੱਭ ਪਰ ਘਾਤਕ ਦਿਮਾਗੀ ਇਨਫੈਕਸ਼ਨ ਨਾਲ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਨੇ ਧੀ ਦੀ ਮੌਤ ਮਗਰੋਂ ਗੁੱਸੇ 'ਚ ਆ ਕੇ ਡਾਕਟਰ 'ਤੇ ਹਮਲਾ ਕਰ ਦਿੱਤਾ। ਡਾਕਟਰ ਦੀ ਪਛਾਣ ਵਿਪਿਨ ਵਜੋਂ ਹੋਈ ਹੈ ਤੇ ਹਮਲੇ ਕਾਰਨ ਉਸ ਦੇ ਸਿਰ ਵਿੱਚ ਸੱਟਾਂ ਲੱਗੀਆਂ ਸਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਸਟੂਡੈਂਟ ਵੀਜ਼ਾ 'ਤੇ ਕੈਨੇਡਾ ਗਏ ਨੌਜਵਾਨ ਨੂੰ ਹੋਈ 11 ਸਾਲ ਦੀ ਕੈਦ ! ਕਾਰਾ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e