ਹਸਪਤਾਲ ਨੂੰ ਲੱਗੀ ਅੱਗ, 8 ਮਰੀਜ਼ਾਂ ਦੀ ਹੋਈ ਮੌਤ
Monday, Oct 06, 2025 - 01:29 PM (IST)

ਰਾਜਸਥਾਨ : ਜੈਪੁਰ ਦੇ ਸਵਾਈ ਮਾਨਸਿੰਘ (ਐਸਐਮਐਸ) ਹਸਪਤਾਲ ਦੇ ਟਰਾਮਾ ਸੈਂਟਰ ਦੇ ਨਿਊਰੋ-ਆਈਸੀਯੂ ਵਾਰਡ ਵਿੱਚ ਐਤਵਾਰ ਦੇਰ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ, ਜਿਸ ਵਿਚ ਤਿੰਨ ਔਰਤਾਂ ਸਮੇਤ ਅੱਠ ਮਰੀਜ਼ਾਂ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਮਾਰੇ ਗਏ 6 ਲੋਕਾਂ ਦੀ ਪ੍ਰਸ਼ਾਸਨ ਵਲੋਂ ਪੁਸ਼ਟੀ ਕਰ ਦਿੱਤੀ ਗਈ ਹੈ ਪਰ 2 ਮਰੀਜ਼ਾਂ ਦੀ ਮੌਤ ਹੋ ਜਾਣ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ। ਦੂਜੇ ਪਾਸੇ ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਛੇ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ, ਜਿਸਦੀ ਅਗਵਾਈ ਮੈਡੀਕਲ ਵਿਭਾਗ ਦੇ ਕਮਿਸ਼ਨਰ ਇਕਬਾਲ ਖਾਨ ਵਲੋਂ ਕੀਤੀ ਜਾਵੇਗੀ।
ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ Good News: ਇਸ ਭੱਤੇ ਦੇ ਨਿਯਮਾਂ 'ਚ ਕਰ 'ਤਾ ਵੱਡਾ ਬਦਲਾਅ
ਦੱਸ ਦੇਈਏ ਕਿ ਜਾਂਚ ਕਮੇਟੀ ਵਿੱਚ ਮੁਕੇਸ਼ ਕੁਮਾਰ ਮੀਣਾ (ਵਧੀਕ ਨਿਰਦੇਸ਼ਕ, ਹਸਪਤਾਲ ਪ੍ਰਸ਼ਾਸਨ), ਚੰਦਨ ਸਿੰਘ ਮੀਣਾ (ਮੁੱਖ ਇੰਜੀਨੀਅਰ, ਰਾਜਮੇਸ), ਅਜੈ ਮਾਥੁਰ (ਮੁੱਖ ਇੰਜੀਨੀਅਰ, ਇਲੈਕਟ੍ਰੀਕਲ, ਪੀਡਬਲਯੂਡੀ), ਆਰਕੇ ਜੈਨ (ਵਧੀਕ ਪ੍ਰਿੰਸੀਪਲ, ਐਸਐਮਐਸ ਮੈਡੀਕਲ ਕਾਲਜ) ਅਤੇ ਜੈਪੁਰ ਨਗਰ ਨਿਗਮ ਦੇ ਮੁੱਖ ਫਾਇਰ ਅਫਸਰ ਸ਼ਾਮਲ ਹਨ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ ਹੈ। ਅੱਗ ਟਰਾਮਾ ਸੈਂਟਰ ਦੇ ਸਟੋਰਰੂਮ ਵਿੱਚ ਲੱਗੀ, ਜਿੱਥੇ ਕਾਗਜ਼, ਆਈਸੀਯੂ ਉਪਕਰਣ ਅਤੇ ਖੂਨ ਦੇ ਸੈਂਪਲਰ ਟਿਊਬ ਸਟੋਰ ਕੀਤੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ 5 ਲੋਕ ਗੰਭੀਰ ਰੂਪ ਵਿੱਚ ਸੜ ਗਏ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਪੁਰ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਨਾਲ ਮਰੀਜ਼ਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ। ਸ਼ਾਹ ਨੇ ਸੋਸ਼ਲ ਮੀਜੈਪੁਰ ਦੇ SMS ਹਸਪਤਾਲ ਵਿੱਚ ਅੱਗ, 8 ਮਰੀਜ਼ਾਂ ਦੀ ਮੌਤ: ਟਰਾਮਾ ਸੈਂਟਰ ਦੇ ICU ਵਿੱਚ ਦੇਰ ਰਾਤ ਵਾਪਰੀ ਘਟਨਾ, 6 ਮੈਂਬਰੀ ਕਮੇਟੀ ਕਰੇਗੀ ਜਾਂਚਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਦੁਖਦਾਈ ਹੈ। ਸਥਾਨਕ ਪ੍ਰਸ਼ਾਸਨ ਮਰੀਜ਼ਾਂ ਦੀ ਸੁਰੱਖਿਆ, ਇਲਾਜ ਅਤੇ ਪ੍ਰਭਾਵਿਤ ਲੋਕਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"
ਸੜੇ ਪੰਜ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੂੰ ਡਰ ਹੈ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ।
ਪੜ੍ਹੋ ਇਹ ਵੀ : ਦੀਵਾਲੀ ਤੋਂ ਪਹਿਲਾਂ ਲੋਕਾਂ ਦੇ ਘਰ-ਘਰ ਪਹੁੰਚੇਗਾ ਰਾਸ਼ਨ, ਸਰਕਾਰ ਨੇ ਕਰ 'ਤਾ ਐਲਾਨ
ਵੱਧ ਸਕਦੀ ਮ੍ਰਿਤਕਾਂ ਦੀ ਗਿਣਤੀ
ਹਾਦਸੇ ਦੇ ਸਮੇਂ 11 ਮਰੀਜ਼ਾਂ ਨੂੰ ਨਿਊਰੋ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ, ਜਦੋਂ ਕਿ ਇੱਕ ਹੋਰ ਨੇੜਲੇ ਆਈਸੀਯੂ ਵਾਰਡ ਵਿੱਚ 13 ਮਰੀਜ਼ ਸਨ। ਅੱਗ ਲੱਗਣ ਤੋਂ ਬਾਅਦ ਧੂੰਆਂ ਤੇਜ਼ੀ ਨਾਲ ਫੈਲ ਗਿਆ, ਜਿਸ ਕਾਰਨ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ ਦੇ ਸਟਾਫ ਨੇ ਤੁਰੰਤ ਮਰੀਜ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਧੂੰਏਂ ਅਤੇ ਅੱਗ ਕਾਰਨ ਅੱਠ ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਤੋਂ ਇਲਾਵਾ ਗੰਭੀਰ ਰੂਪ ਵਿੱਚ ਸੜੇ ਪੰਜ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੂੰ ਡਰ ਹੈ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।