ਹਸਪਤਾਲਾਂ ''ਚ ਆਕਸੀਜਨ ਦੀ ਮੰਗ ਪੂਰੀ ਕਰਨ ਲਈ ਹਿਮਾਚਲ ਸਰਕਾਰ ਚੁੱਕੇਗੀ ਇਹ ਕਦਮ

Tuesday, Dec 01, 2020 - 05:01 PM (IST)

ਹਸਪਤਾਲਾਂ ''ਚ ਆਕਸੀਜਨ ਦੀ ਮੰਗ ਪੂਰੀ ਕਰਨ ਲਈ ਹਿਮਾਚਲ ਸਰਕਾਰ ਚੁੱਕੇਗੀ ਇਹ ਕਦਮ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਹਿਰੀ ਵਿਕਾਸ ਮੰਤਰੀ ਸੁਰੇਸ਼ ਭਾਰਦਵਾਜ ਨੇ ਕਿਹਾ ਹੈ ਕਿ ਹਸਪਤਾਲਾਂ 'ਚ ਆਕਸੀਜਨ ਦੀ ਮੰਗ ਪੂਰੀ ਕਰਨ ਲਈ ਜਲਦ ਹੀ ਸ਼ਹਿਰ 'ਚ ਆਕਸੀਜਨ ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਨੇ ਪਲਾਂਟ ਸਥਾਪਤ ਕਰਨ ਲਈ ਅਧਿਕਾਰੀਆਂ ਨੂੰ ਜ਼ਮੀਨ ਜਲਦ ਚਿੰਨ੍ਹਿਤ ਕਰਨ ਦੇ ਨਿਰਦੇਸ਼ ਦਿੱਤੇ। ਭਾਰਦਵਾਜ ਅੱਜ ਯਾਨੀ ਮੰਗਲਵਾਰ ਨੂੰ ਇੱਥੇ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੋਵਿਡ-19 ਇਨਫੈਕਸ਼ਨ ਫੈਲਣ ਤੋਂ ਰੋਕਣ ਲਈ ਸਮੇਂ-ਸਮੇਂ 'ਤੇ ਕਈ ਜ਼ਰੂਰ ਕਦਮ ਚੁੱਕੇ ਹਨ। ਸ਼ਹਿਰ ਦੇ ਉਪਨਗਰ ਸੰਜੌਲੀ ਚੈਕ ਅਤੇ ਇੰਜਣ ਘਰ 'ਚ ਮਰੀਜ਼ਾਂ ਦੀ ਗਿਣਤੀ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਬੰਧਤ ਖੇਤਰਾਂ 'ਚ ਸਥਿਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਕੇਂਦਰ ਅਤੇ ਕਿਸਾਨ ਆਗੂਆਂ ਵਿਚਾਲੇ ਬੈਠਕ ਜਾਰੀ, BJP ਦੇ ਕਈ ਵੱਡੇ ਨੇਤਾ ਸ਼ਾਮਲ

ਉਨ੍ਹਾਂ ਨੇ ਕਿਹਾ ਕਿ ਇੰਜਣ ਘਰ ਵਾਰਡ ਨੂੰ ਕੰਟੇਨਮੈਂਟ ਹੀ ਰੱਖਿਆ ਜਾਵੇਗਾ ਅਤੇ ਜੇਕਰ ਕੋਵਿਡ ਦੇ ਮਾਮਲਿਆਂ 'ਚ ਵਾਧਾ ਹੁੰਦਾ ਹੈ ਤਾਂ ਸੰਜੌਲੀ ਬਜ਼ਾਰ ਨੂੰ ਚੌਕਸੀ ਵਜੋਂ ਬੰਦ ਰੱਖਣ 'ਤੇ ਫੈਸਲਾ ਲਿਆ ਜਾਵੇਗਾ। ਅਧਿਕਾਰੀ ਇਹ ਯਕੀਨੀ ਕਰਨ ਕਿ ਕੋਵਿਡ-19 ਰੋਗੀਆਂ ਨੂੰ ਇਲਾਜ ਦੀ ਉੱਚਿਤ ਸਹੂਲਤ ਮਿਲੇ ਅਤੇ ਹੋਮ ਆਈਸੋਲੇਸ਼ਨ ਰੱਖੇ ਗਏ ਕੋਵਿਡ-19 ਮਰੀਜ਼ਾਂ ਨੂੰ ਉੱਚਿਤ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਕੋਰੋਨਾ ਨਾਲ ਪੀੜਤ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਘਰ 'ਤੇ ਹੀ ਉੱਚਿਤ ਦਵਾਈ ਅਤੇ ਜ਼ਰੂਰਤ ਦੇ ਸਮਾਨ ਉਪਲੱਬਧ ਕਰਵਾਏ ਜਾਣ। ਭਾਰਦਵਾਜ ਨੇ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧੇ ਕਾਰਨ ਸਰਕਾਰ ਨੇ ਸਖਤ ਫੈਸਲੇ ਲਏ ਹਨ, ਜਿਸ ਦੇ ਅਧੀਨ ਸ਼ਿਮਲਾ, ਮੰਡੀ, ਕੁੱਲੂ ਅਤੇ ਕਾਂਗੜਾ ਜ਼ਿਲ੍ਹਾ 'ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ। ਪ੍ਰਸ਼ਾਸਨ ਦੇ ਨਾਲ-ਨਾਲ ਜਨ ਪ੍ਰਤੀਨਿਧੀਆਂ ਨੂੰ ਵੀ ਇਨ੍ਹਾਂ ਆਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨਾ ਚਾਹੀਦਾ।

ਇਹ ਵੀ ਪੜ੍ਹੋ : ਗੱਲਬਾਤ ਲਈ ਵਿਗਿਆਨ ਭਵਨ ਪੁੱਜਣ ਲੱਗੇ ਕਿਸਾਨ ਆਗੂ, ਰਾਜਨਾਥ ਕਰਨਗੇ ਬੈਠਕ ਦੀ ਅਗਵਾਈ


author

DIsha

Content Editor

Related News