ਵੱਡੀ ਖ਼ਬਰ : ਹਸਪਤਾਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੈ ਗਈਆਂ ਭਾਜੜਾਂ
Sunday, Sep 07, 2025 - 01:37 PM (IST)

ਨੈਸ਼ਨਲ ਡੈਸਕ : ਮੁੰਬਈ ਦੇ ਪ੍ਰਸਿੱਧ ਨਾਇਰ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਦੇ ਹੀ ਹਸਪਤਾਲ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰਿਆ ਮੇਲ ਹਸਪਤਾਲ ਦੇ ਡੀਨ ਦੀ ਈਮੇਲ ਆਈਡੀ 'ਤੇ ਸ਼ਨੀਵਾਰ ਰਾਤ ਕਰੀਬ 11 ਵਜੇ ਆਇਆ।
ਇਹ ਵੀ ਪੜ੍ਹੋ...ਪੰਜਾਬ ਆਉਣਗੇ PM ਮੋਦੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਧਮਕੀ ਭਰੇ ਮੇਲ ਬਾਰੇ ਜਾਣਕਾਰੀ ਮਿਲਣ ਦੇ ਤੁਰੰਤ ਬਾਅਦ ਹਸਪਤਾਲ ਪ੍ਰਬੰਧਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਟੀਮ ਨੇ ਹਸਪਤਾਲ ਦੀ ਗਹਿਰਾਈ ਨਾਲ ਤਲਾਸ਼ੀ ਲਈ ਪਰ ਉੱਥੇ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਫਿਲਹਾਲ ਪੁਲਸ ਨੇ ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵਿੱਚ ਮੁੰਬਈ ਇੰਟਰਨੈਸ਼ਨਲ ਏਅਰਪੋਰਟ ਨੂੰ ਵੀ ਬੰਬ ਦੀ ਧਮਕੀ ਮਿਲੀ ਸੀ। ਉਸ ਵੇਲੇ ਵੀ ਸੁਰੱਖਿਆ ਬਲਾਂ ਨੂੰ ਅਲਰਟ ਕਰ ਕੇ ਵੱਡੇ ਪੱਧਰ 'ਤੇ ਸੁਰੱਖਿਆ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਹਾਲਾਂਕਿ ਉਸ ਦੌਰਾਨ ਵੀ ਕੁਝ ਸ਼ੱਕੀ ਵਸਤੂ ਹੱਥ ਨਹੀਂ ਲੱਗੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8