ਜਣੇਪੇ ਦੌਰਾਨ ਔਰਤ ਦੀ ਮੌਤ, ਡਾਕਟਰ ਖ਼ਿਲਾਫ਼ FIR ਦਰਜ
Monday, Oct 28, 2024 - 11:04 AM (IST)

ਛਪਰਾ (ਵਾਰਤਾ)- ਬਿਹਾਰ 'ਚ ਸਾਰਣ ਜ਼ਿਲ੍ਹੇ ਦੇ ਭਗਵਾਨ ਬਜ਼ਾਰ ਥਾਣਾ ਖੇਤਰ ਸਥਿਤ ਇਕ ਨਿੱਜੀ ਹਸਪਤਾਲ 'ਚ ਜਣੇਪੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਗੁੱਸੇ 'ਚ ਪਰਿਵਾਰ ਵਾਲਿਆਂ ਨੇ ਡਾਕਟਰ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਵਾਈ ਹੈ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਡੋਰੀਗੰਜ ਥਾਣਾ ਖੇਤਰ ਦੇ ਰਸਲਪੁਰਾ ਪਿੰਡ ਵਾਸੀ ਮੁਕੇਸ਼ ਕੁਮਾਰ ਦੀ ਪਤਨੀ ਰੇਖਾ ਦੇਵੀ (24) ਨੂੰ ਦਰਦ ਹੋਣ 'ਤੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਐਤਵਾਰ ਦੇਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸੂਤਰਾਂ ਨੇ ਦੱਸਿਆ ਕਿ ਔਰਤ ਦੀ ਮੌਤ ਤੋਂ ਗੁੱਸੇ ਪਰਿਵਾਰ ਵਾਲਿਆਂ ਨੇ ਨਿੱਜੀ ਹਸਪਤਾਲ ਦੇ ਡਾਕਟਰ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਵਾਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਛਪਰਾ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8