ਜਨਮ ਦਿਨ ਮੌਕੇ ਕੁੱਤੇ ਕਾਰਨ 22 ਸਾਲਾ ਮੁੰਡੇ ਨਾਲ ਵਾਪਰੀ ਅਣਹੋਣੀ

Tuesday, Oct 22, 2024 - 04:56 PM (IST)

ਹੈਦਰਾਬਾਦ (ਭਾਸ਼ਾ)- ਇਕ ਹੋਟਲ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਉਹ ਹੋਟਲ ਦੇ ਗਲਿਆਰੇ 'ਚ ਇਕ ਕੁੱਤੇ ਨੂੰ ਫੜਨ ਲਈ ਉਸ ਦੇ ਪਿੱਛੇ ਦੌੜ ਰਿਹਾ ਸੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਪੂਰਾ ਮਾਮਲਾ ਹੈਦਰਾਬਾਦ ਦਾ ਹੈ। ਚੰਦਾਨਗਰ ਥਾਣੇ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਦੇਰ ਰਾਤ ਵਪਾਰੀ, ਜਦੋਂ ਨੌਜਵਾਨ ਕੁੱਤੇ ਦਾ ਪਿੱਛੇ ਕਰਦੇ ਸਮੇਂ ਆਪਣਾ ਸੰਤੁਲਨ ਗੁਆ ਬੈਠਾ ਅਤੇ ਅਚਾਨਕ ਡਿੱਗ ਕੇ ਉਸ ਦੀ ਮੌਤ ਹੋ ਗਈ। 

ਘਟਨਾ ਦਾ ਸੀ.ਸੀ.ਟੀ.ਵੀ. ਫੁਟੇਜ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ, ਜਿਸ 'ਚ ਨੌਜਵਾਨ ਕੁੱਤੇ ਦਾ ਪਿੱਛਾ ਕਰਦਾ ਹੋਇਆ ਅਤੇ ਬਾਅਦ 'ਚ ਖਿੜਕੀ ਤੋਂ ਡਿੱਗਦਾ ਹੋਇਆ ਦਿਖਾਈ ਦੇ ਰਿਹਾ ਹੈ। ਪੁਲਸ ਨੇ ਦੱਸਿਆ ਕਿ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੂੰ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਦੱਸਿਆ ਕਿ ਉਹ ਆਪਣੇ ਕੁਝ ਦੋਸਤਾਂ ਨਾਲ ਜਨਮ ਦਿਨ ਮਨਾਉਣ ਲਈ ਹੋਟਲ ਆਇਆ ਸੀ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News