ਮਾਲਵੀਆ ਨਗਰ ਅਗਨੀਕਾਂਡ: ਹੋਟਲ ਮਾਲਕ ਨੂੰ 4 ਦਿਨਾਂ ਦੀ ਪੁਲਸ ਰਿਮਾਂਡ 'ਚ ਭੇਜਿਆ

Thursday, Jun 04, 2026 - 04:24 PM (IST)

ਮਾਲਵੀਆ ਨਗਰ ਅਗਨੀਕਾਂਡ: ਹੋਟਲ ਮਾਲਕ ਨੂੰ 4 ਦਿਨਾਂ ਦੀ ਪੁਲਸ ਰਿਮਾਂਡ 'ਚ ਭੇਜਿਆ

ਨੈਸ਼ਨਲ ਡੈਸਕ : ਦਿੱਲੀ ਦੇ ਮਾਲਵੀਆ ਨਗਰ ਇਲਾਕੇ 'ਚ ਸਥਿਤ 'ਫਲੋਰਿਸ਼ ਸਟੇਅ' (Flourish Stay) ਹੋਟਲ ਵਿੱਚ ਵਾਪਰੇ ਭਿਆਨਕ ਅਗਨੀਕਾਂਡ ਦੇ ਮਾਮਲੇ ਵਿੱਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਹਾਦਸੇ ਵਿੱਚ 11 ਵਿਦੇਸ਼ੀ ਨਾਗਰਿਕਾਂ ਸਮੇਤ ਕੁੱਲ 21 ਲੋਕਾਂ ਦੀ ਜਾਨ ਚਲੀ ਗਈ ਸੀ। ਮਾਮਲੇ ਦੇ ਮੁੱਖ ਮੁਲਜ਼ਮ ਅਤੇ ਹੋਟਲ ਦੇ ਮਾਲਕ ਲਵਕੇਸ਼ ਬਜਾਜ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਵੀਰਵਾਰ ਨੂੰ ਸਾਕੇਤ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਸੁਣਵਾਈ ਦੌਰਾਨ ਜੁਡੀਸ਼ੀਅਲ ਮੈਜਿਸਟ੍ਰੇਟ ਭਾਨੂ ਪ੍ਰਤਾਪ ਸਿੰਘ ਨੇ ਪੁਲਿਸ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਲਵਕੇਸ਼ ਬਜਾਜ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਹੋਟਲ ਦਾ ਮੈਨੇਜਰ ਜੈ ਮਿਸ਼ਰਾ ਅਜੇ ਵੀ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਦਰਦਨਾਕ ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਪ ਰਾਜਪਾਲ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਜਵਾਬਦੇਹੀ ਤੈਅ ਕਰਨ ਲਈ ਇੱਕ ਸਾਂਝੀ ਕਮੇਟੀ ਦਾ ਗਠਨ ਕੀਤਾ ਹੈ, ਜੋ ਮਾਮਲੇ ਦੀ ਤਹਿ ਤੱਕ ਜਾ ਕੇ ਇੱਕ ਨਿਸ਼ਚਿਤ ਸਮੇਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਦਿੱਲੀ ਦੇ ਮੁੱਖ ਮੰਤਰੀ ਸਾਕੇਤ ਸਥਿਤ ਮੈਕਸ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਮੁੱਖ ਮੰਤਰੀ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਘਾਤਕ ਲਾਪਰਵਾਹੀ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News