ਕਿਰਾਏ ਦੇ ਮਕਾਨ ''ਚੋਂ ਮਿਲੀਆਂ ਇਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ, ਇਲਾਕੇ ''ਚ ਫੈਲੀ ਸਨਸਨੀ

Saturday, Jul 18, 2026 - 10:28 AM (IST)

ਕਿਰਾਏ ਦੇ ਮਕਾਨ ''ਚੋਂ ਮਿਲੀਆਂ ਇਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ, ਇਲਾਕੇ ''ਚ ਫੈਲੀ ਸਨਸਨੀ

ਰਾਏਪੁਰ- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਇਕ ਘਰ 'ਚ ਪਤੀ-ਪਤਨੀ, ਉਨ੍ਹਾਂ ਦੀਆਂ 2 ਨਾਬਾਲਗ ਧੀਆਂ ਅਤੇ ਇਕ ਬੇਟਾ ਮ੍ਰਿਤਕ ਮਿਲੇ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਸੰਜੇ ਨਗਰ ਇਲਾਕੇ ਦੀ ਹੈ, ਜਿੱਥੇ ਇਹ ਸਾਰੇ ਕਿਰਾਏ ਦੇ ਮਕਾਨ 'ਚ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਸਾਜਿਦ ਅਲੀ ਉਰਫ਼ ਸੱਜੂ (50), ਉਸ ਦੀ ਪਤਨੀ ਰਬੀਆ ਬਾਨੋ (45), ਬੇਟੇ ਇਰਸ਼ਾਦ ਅਲੀ (20) ਅਤੇ ਧੀਆਂ ਸ਼ਾਹਿਦਾ ਬੇਗਮ (15) ਅਤੇ ਇਰਸ਼ਬਾ ਪਰਵੀਨ (12) ਵਜੋਂ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਸਾਜਿਦ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਜ਼ਹਿਰ ਦਿੱਤਾ ਸੀ ਅਤੇ ਉਸ ਤੋਂ ਬਾਅਦ ਫਾਹਾ ਲੈ ਕੇ ਜਾਨ ਦੇ ਦਿੱਤੀ। 

ਹਾਲਾਂਕਿ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਅਤੇ ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਹੋਵੇਗੀ। ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਨੂੰ ਵਾਰ-ਵਾਰ ਫੋਨ ਕਰਨ 'ਤੇ ਵੀ ਕੋਈ ਜਵਾਬ ਨਾ ਮਿਲਣ ਅਤੇ ਬੰਦ ਘਰ 'ਚੋਂ ਬਦਬੂ ਆਉਣ ਤੋਂ ਬਾਅਦ ਮਕਾਨ ਮਾਲਕ ਅਤੇ ਗੁਆਂਢੀਆਂ ਨੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਦਰਵਾਜ਼ਾ ਤੋੜਿਆ ਅਤੇ ਸਾਜਿਦ ਦੀ ਲਾਸ਼ ਫਾਹੇ ਨਾਲ ਲਟਕੀ ਮਿਲੀ, ਜਦੋਂ ਕਿ ਉਸ ਦੀ ਪਤਨੀ, ਬੇਟੇ ਅਤੇ ਧੀਆਂ ਦੀਆਂ ਲਾਸ਼ਾਂ ਫਰਸ਼ 'ਤੇ ਪਈਆਂ ਸਨ। ਇਹ ਪਰਿਵਾਰ ਪਿਛਲੇ 8 ਮਹੀਨਿਆਂ ਤੋਂ ਇੱਥੇ ਕਿਰਾਏ 'ਤੇ ਰਹਿ ਰਿਹਾ ਸੀ। ਅਧਿਕਾਰੀ ਨੇ ਦੱਸਿਆ ਕਿ ਸਾਜਿਸ਼ ਪੁਰਾਣੀਆਂ ਬੈਟਰੀਆਂ ਨੂੰ ਖਰੀਦਣ ਅਤੇ ਵੇਚਣ ਦਾ ਵਪਾਰ ਕਰਦਾ ਸੀ। ਸ਼ੁਰੂਆਤੀ ਜਾਂਚ ਅਨੁਸਾਰ, ਪਰਿਵਾਰ ਨੂੰ ਆਖ਼ਰੀ ਵਾਰ ਵੀਰਵਾਰ ਸ਼ਾਮ ਦੇਖਿਆ ਗਿਆ ਸੀ ਅਤੇ ਸ਼ੁੱਕਰਵਾਰ ਨੂੰ ਪੂਰੇ ਦਿਨ ਕਮਰਾ ਬੰਦ ਰਿਹਾ, ਜਿਸ ਕਾਰਨ ਘਰ ਦੇ ਇਕ ਹੋਰ ਕਿਰਾਏ ਨੇ ਮਕਾਨ ਮਾਲਕ ਨਾਲ ਸੰਪਰਕ ਕੀਤਾ। ਪੁਲਸ ਦੇ ਸੀਨੀਅਰ ਅਧਿਕਾਰੀਆਂ ਅਤੇ ਇਕ ਫੋਰੈਂਸਿਕ ਟੀਮ ਨੇ ਸ਼ੁੱਕਰਵਾਰ ਦੇਰ ਰਾਤ ਮੁਆਇਨਾ ਕੀਤਾ, ਜਿਸ ਤੋਂ ਬਾਅਦ ਜਾਂਚ ਲਈ ਘਰ ਨੂੰ ਸੀਲ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News