ਦਿੱਲੀ ਮਹਿਲਾ ਕਮਿਸ਼ਨ ਮੁਖੀ ਸਵਾਤੀ ਮਾਲੀਵਾਲ ਦੇ ਘਰ ''ਤੇ ਹਮਲਾ, ਗੱਡੀਆਂ ''ਚ ਕੀਤੀ ਗਈ ਭੰਨ-ਤੋੜ

Monday, Oct 17, 2022 - 11:26 AM (IST)

ਦਿੱਲੀ ਮਹਿਲਾ ਕਮਿਸ਼ਨ ਮੁਖੀ ਸਵਾਤੀ ਮਾਲੀਵਾਲ ਦੇ ਘਰ ''ਤੇ ਹਮਲਾ, ਗੱਡੀਆਂ ''ਚ ਕੀਤੀ ਗਈ ਭੰਨ-ਤੋੜ

ਨਵੀਂ ਦਿੱਲੀ- ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਘਰ ਸੋਮਵਾਰ ਨੂੰ ਅਣਪਛਾਤੇ ਹਮਲਾਵਰ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਘਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਮਾਂ ਦੀ ਕਾਰ ਬੁਰੀ ਤਰ੍ਹਾਂ ਤੋੜ ਦਿੱਤੀ। ਸਵਾਤੀ ਨੇ ਘਟਨਾ ਨੂੰ ਲੈ ਕੇ ਟਵੀਟ ਕੀਤਾ ਹੈ ਅਤੇ ਨਾਲ ਹੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

PunjabKesari

ਸਵਾਤੀ ਮਾਲੀਵਾਲ ਨੇ ਟਵੀਟ ਕਰ ਕੇ ਕਿਹਾ,''ਅਜੇ ਕੁਝ ਦੇਰ ਪਹਿਲਾਂ ਮੇਰੇ ਘਰ ਕੋਈ ਹਮਲਾਵਰ ਆਇਆ ਅਤੇ ਉਸ ਨੇ ਹਮਲਾ ਕੀਤਾ। ਦੋਸ਼ੀ ਨੇ ਮੇਰੀ ਅਤੇ ਮੇਰੀ ਮਾਂ ਦੀ ਗੱਡੀ ਬੁਰੀ ਤਰ੍ਹਾਂ ਤੋੜ ਦਿੱਤੀ ਅਤੇ ਘਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਸ਼ੁਕਰ ਹੈ ਕਿ ਮੈਂ ਅਤੇ ਮੇਰੀ ਮਾਂ ਦੋਵੇਂ ਘਰ ਨਹੀਂ ਸੀ, ਨਹੀਂ ਤਾਂ ਪਤਾ ਨਹੀਂ ਕੀ ਹੁੰਦਾ। ਕੁਝ ਵੀ ਕਰ ਲਵੋ, ਮੈਂ ਡਰਾਂਗੀ। ਦਿੱਲੀ ਪੁਲਸ ਨੂੰ ਸ਼ਿਕਾਇਤ ਕਰ ਰਹੀ ਹਾਂ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News