ਸੁੱਤੇ ਪਿਆਂ ਦੇ ਸਿਰ ''ਤੇ ਆਣ ਡਿੱਗੀ ਘਰ ਦੀ ਛੱਤ, ਪਿਓ-ਪੁੱਤ ਦੀ ਮੌਤ

Sunday, Aug 11, 2024 - 01:37 PM (IST)

ਸੁੱਤੇ ਪਿਆਂ ਦੇ ਸਿਰ ''ਤੇ ਆਣ ਡਿੱਗੀ ਘਰ ਦੀ ਛੱਤ, ਪਿਓ-ਪੁੱਤ ਦੀ ਮੌਤ

ਜੈਪੁਰ : ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਵਿਚ ਐਤਵਾਰ ਤੜਕੇ ਭਾਰੀ ਮੀਂਹ ਕਾਰਨ ਇਕ ਮਕਾਨ ਡਿੱਗਣ ਨਾਲ ਇਕ 40 ਸਾਲਾ ਵਿਅਕਤੀ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਹਿਰ ਦੇ ਡੋਲੀਖਾਰ ਇਲਾਕੇ 'ਚ ਉਸ ਸਮੇਂ ਵਾਪਰੀ ਜਦੋਂ ਪਰਿਵਾਰਕ ਮੈਂਬਰ ਆਪਣੇ ਘਰ ਵਿੱਚ ਸੌਂ ਰਹੇ ਸਨ। ਉਨ੍ਹਾਂ ਦੱਸਿਆ ਕਿ ਭਾਰੀ ਮੀਂਹ ਕਾਰਨ ਮਕਾਨ ਮਲਬੇ ਹੇਠ ਦੱਬਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। 

ਕਰੌਲੀ ਜ਼ਿਲ੍ਹਾ ਹਸਪਤਾਲ ਦੇ ਮੁੱਖ ਮੈਡੀਕਲ ਅਧਿਕਾਰੀ ਡਾਕਟਰ ਰਾਮਕੇਸ਼ ਮੀਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖ਼ਮੀ ਹੋ ਗਏ ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੀਨਾ ਅਨੁਸਾਰ ਮ੍ਰਿਤਕਾਂ ਦੀ ਪਛਾਣ ਜ਼ਾਕਿਰ ਖਾਨ (40) ਅਤੇ ਉਸ ਦੇ ਪੁੱਤਰ ਰਾਸ਼ਿਦ ਖਾਨ (12) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।


author

Baljit Singh

Content Editor

Related News