ਮਕਾਨ ਨੂੰ ਲੈ ਕੇ ਹੋਏ ਵਿਵਾਦ ''ਚ ਸਕੇ ਭਰਾ ਦਾ ਚਾਕੂ ਮਾਰ ਕੇ ਕਤਲ
Monday, Dec 30, 2024 - 01:13 PM (IST)
ਬਿਜਨੌਰ- ਮਕਾਨ ਨੂੰ ਲੈ ਕੇ ਹੋਏ ਵਿਵਾਦ 'ਚ ਇਕ ਵਿਅਕਤੀ ਨੇ ਆਪਣੇ ਸਕੇ ਭਰਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੀ ਹੈ। ਐਡੀਸ਼ਨਲ ਪੁਲਸ ਸੁਪਰਡੈਂਟ ਰਾਮ ਅਰਜ ਨੇ ਸੋਮਵਾਰ ਨੂੰ ਦੱਸਿਆ ਕਿ ਧੌਲਾਗੜ੍ਹ ਪਿੰਡ 'ਚ ਐਤਵਾਰ ਰਾਤ 9 ਵਜੇ ਨਿਰਮਾਣ ਅਧੀਨ ਮਕਾਨ ਨੂੰ ਲੈ ਕੇ ਦੋ ਭਰਾਵਾਂ ਵਿਚਾਲੇ ਝਗੜਾ ਹੋਇਆ।
ਝਗੜਾ ਇੰਨਾ ਵਧ ਗਿਆ ਕਿ ਦਿਨੇਸ਼ ਸੈਣੀ ਨੇ ਆਪਣੇ ਸਕੇ ਭਰਾ ਮੋਹਿਤ (25) ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8