ਘਰ ''ਚ ਲੱਗੀ ਅੱਗ, ਦੂਜੀ ਮੰਜ਼ਿਲ ਤੋਂ ਲੋਕਾਂ ਨੇ ਮਾਰੀ ਛਾਲ

Wednesday, Feb 19, 2025 - 10:10 AM (IST)

ਘਰ ''ਚ ਲੱਗੀ ਅੱਗ, ਦੂਜੀ ਮੰਜ਼ਿਲ ਤੋਂ ਲੋਕਾਂ ਨੇ ਮਾਰੀ ਛਾਲ

ਨਵੀਂ ਦਿੱਲੀ- ਦਿੱਲੀ ਦੇ ਨਾਂਗਲੋਈ 'ਚ ਜਨਤਾ ਮਾਰਕੀਟ ਇਲਾਕੇ ਦੇ ਇਕ ਘਰ 'ਚ ਅੱਗ ਲੱਗ ਗਈ। ਅੱਗ ਤੋਂ ਬਚਣ ਲਈ 6 ਲੋਕਾਂ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਡੀਐੱਫਐੱਸ ਨੇ ਇਕ ਬਿਆਨ 'ਚ ਦੱਸਿਆ ਕਿ ਸੋਮਵਾਰ ਰਾਤ 9.45 ਵਜੇ ਪਹਿਲੀ ਅਤੇ ਦੂਜੀ ਮੰਜ਼ਿਲ 'ਤੇ ਘਰੇਲੂ ਸਮਾਨ 'ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰਫਾਈਟਰਜ਼ ਨੇ ਤੁਰੰਤ ਕਾਰਵਾਈ ਕੀਤੀ। ਫਾਇਰ ਅਧਿਕਾਰੀਆਂ ਦੇ ਅਨੁਸਾਰ, ਅੱਗ ਲੱਗਣ ਦੀ ਸੂਚਨਾ ਰਾਤ 9.45 ਵਜੇ ਜਵਾਲਾ ਪੁਰੀ ਖੇਤਰ ਦੇ ਅਧੀਨ ਆਉਣ ਵਾਲੇ Y-655, ਮੋਬਾਈਲ ਮਾਰਕੀਟ, ਜਨਤਾ ਮਾਰਕੀਟ ਤੋਂ ਮਿਲੀ।

ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣ ਉੱਡ ਜਾਣਗੇ ਹੋਸ਼

ਬਿਆਨ 'ਚ ਕਿਹਾ ਗਿਆ ਹੈ ਕਿ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੂੰ ਹਾਦਸੇ ਵਾਲੀ ਜਗ੍ਹਾ ਭੇਜਿਆ ਗਿਆ ਅਤੇ ਰਾਤ 11 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ। ਹਾਲਾਂਕਿ, ਫਾਇਰ ਬ੍ਰਿਗੇਡ ਕਰਮੀਆਂ ਦੇ ਪਹੁੰਚਣ ਤੋਂ ਪਹਿਲੇ ਦੂਜੀ ਮੰਜ਼ਿਲ 'ਤੇ ਫਸੇ 6 ਨਿਵਾਸੀਆਂ ਕੋਲ ਆਪਣੀ ਜਾਨ ਬਚਾਉਣ ਲਈ ਛਾਲ ਮਾਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਸੀ। ਜ਼ਖ਼ਮੀਆਂ ਦੀ ਪਛਾਣ ਪ੍ਰਾਂਜਲ (19), ਪ੍ਰੀਤੀ (40), ਪੰਕਜ (40), ਪਨਵ (18), ਵੈਭਵ (13) ਅਤੇ ਸ਼ਵੇਤਾ (20) ਵਜੋਂ ਹੋਈ ਹੈ। ਸਾਰਿਆਂ ਨੂੰ ਪੁਸ਼ਪਾਂਜਲੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News