ਘਰ ਨੇੜੇ ਅੱਗ ਸੇਕ ਰਹੇ ਨੌਜਵਾਨ ''ਤੇ ਬਦਮਾਸ਼ਾਂ ਨੇ ਕੀਤੀ ਫਾਇਰਿੰਗ, ਕੇਜਰੀਵਾਲ ਨੇ ਪੋਸਟ ਕਰ ਕਹੀ ਇਹ ਗੱਲ
Thursday, Dec 12, 2024 - 11:51 AM (IST)
ਨਵੀਂ ਦਿੱਲੀ- ਹਮਲਾਵਰਾਂ ਦੇ ਇਕ ਸਮੂਹ ਨੇ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿਚ ਇਕ ਵਿਅਕਤੀ ਨੂੰ ਉਸ ਸਮੇਂ ਗੋਲੀਆਂ ਮਾਰ ਦਿੱਤੀਆਂ ਜਦੋਂ ਉਹ ਆਪਣੇ ਘਰ ਦੇ ਨੇੜੇ ਅੱਗ ਸੇਕ ਕਰ ਰਿਹਾ ਸੀ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਰਵੀ ਨੂੰ ਕਈ ਗੋਲੀਆਂ ਲੱਗੀਆਂ ਹਨ ਅਤੇ ਉਸ ਨੂੰ ਇਲਾਜ ਲਈ ਮੈਕਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਕ ਪੁਲਸ ਅਧਿਕਾਰੀ ਅਨੁਸਾਰ ਘਟਨਾ ਬੀਤੀ ਰਾਤ ਤ੍ਰਿਲੋਕਪੁਰੀ ਦੇ ਬਲਾਕ 13 'ਚ ਵਾਪਰੀ ਅਤੇ ਸ਼ੱਕ ਹੈ ਕਿ ਵਿਅਕਤੀ ਨੂੰ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰੀ ਗਈ ਹੈ।
ਇਹ ਵੀ ਪੜ੍ਹੋ : ਮੰਗਲਵਾਰ ਤੇ ਵੀਰਵਾਰ ਹੋਇਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ 'ਤੇ ਅਰਵਿੰਦ ਕੇਜਰੀਵਾਲ ਨੇ ਵੀ ਪੋਸਟ ਕੀਤਾ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਲਿਖਿਆ,''ਇਕ ਹੋਰ ਸਵੇਰ ਦਿਲ ਦਹਿਲਾ ਦੇਣ ਵਾਲੀ ਖ਼ਬਰ ਨਾਲ। ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਦਿੱਲੀ ਦੇ ਅਪਰਾਧੀਆਂ ਵਿਚ ਹੁਣ ਕਾਨੂੰਨ ਵਿਵਸਥਾ ਦਾ ਕੋਈ ਡਰ ਨਹੀਂ ਰਿਹਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8