ਕੁੜੀ ਨੂੰ ਲੈ ਕੇ ਜਾਣ ਵਾਲੇ ਨੌਜਵਾਨ ਦਾ ਸੜਿਆ ਘਰ, 3 ਪੁਲਸ ਮੁਲਾਜ਼ਮ ਸਸਪੈਂਡ

Saturday, Aug 03, 2024 - 02:13 PM (IST)

ਬਰੇਲੀ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦੇ ਸਿਰੌਲੀ ਥਾਣਾ ਖੇਤਰ ਦੇ ਚੰਦੂਪੁਰਾ ਸ਼ਿਵਨਗਰ ਪਿੰਡ 'ਚ ਇਕ ਲੜਕੀ ਨੂੰ ਅਗਵਾ ਕਰਨ ਦੇ ਦੋਸ਼ 'ਚ ਇਕ ਹੋਰ ਭਾਈਚਾਰੇ ਦੇ ਨੌਜਵਾਨ ਦੇ ਘਰ ਨੂੰ ਢਾਹੁਣ ਅਤੇ ਅੱਗ ਲਗਾਉਣ ਦੇ ਮਾਮਲੇ 'ਚ ਥਾਣਾ ਇੰਚਾਰਜ ਸਮੇਤ ਤਿੰਨ ਪੁਲਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ - ਨੌਕਰੀ ਨਾ ਮਿਲੀ ਤਾਂ ਦੇ ਦਿੱਤੀ ਕੇਂਦਰ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹੈਰਾਨੀਜਨਕ ਖੁਲਾਸਾ

ਬਰੇਲੀ ਦੇ ਸੀਨੀਅਰ ਪੁਲਸ ਕਪਤਾਨ ਅਨੁਰਾਗ ਆਰੀਆ ਨੇ ਦੱਸਿਆ ਕਿ 29 ਜੁਲਾਈ ਨੂੰ ਚੰਦੂਪੁਰਾ ਸ਼ਿਵਨਗਰ ਪਿੰਡ ਦੇ ਇੱਕ ਵਿਅਕਤੀ ਨੇ ਆਪਣੀ 20 ਸਾਲਾ ਧੀ ਅਤੇ ਇੱਕ ਹੋਰ ਭਾਈਚਾਰੇ ਦੇ 21 ਸਾਲਾ ਨੌਜਵਾਨ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ। ਉਹਨਾਂ ਨੇ ਦੱਸਿਆ ਕਿ ਦੋਵਾਂ ਨੂੰ 1 ਅਗਸਤ ਨੂੰ ਬਰਾਮਦ ਕਰ ਲਿਆ ਸੀ। ਆਰਿਆ ਅਨੁਸਾਰ ਕੁੜੀ ਦੀ ਸਹਿਮਤੀ ਦੇ ਆਧਾਰ 'ਤੇ ਉਸ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ ਗਿਆ, ਜਦਕਿ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਰਿਵਾਰ ਵਾਲਿਆਂ ਨੇ ਕੋਈ ਕਾਰਵਾਈ ਨਾ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ।

ਇਹ ਵੀ ਪੜ੍ਹੋ - ਮੁਰਗੀ ਪਹਿਲਾਂ ਆਈ ਜਾਂ ਅੰਡਾ ਪੁੱਛਣ 'ਤੇ ਦੋਸਤ ਨੂੰ ਦਿੱਤੀ ਦਰਦਨਾਕ ਮੌਤ, ਚਾਕੂਆਂ ਨਾਲ ਵਿੰਨ੍ਹ ਸੁੱਟਿਆ ਸਰੀਰ

ਇਸ ਦੇ ਬਾਵਜੂਦ ਸ਼ੁੱਕਰਵਾਰ ਰਾਤ ਕਰੀਬ 11 ਵਜੇ ਸ਼ਰਾਰਤੀ ਅਨਸਰਾਂ ਨੇ ਨੌਜਵਾਨ ਦੇ ਘਰ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। ਆਰੀਆ ਅਨੁਸਾਰ ਪੁਲਸ ਦੀ ਗੱਡੀ ਦੀ ਵੀ ਭੰਨਤੋੜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਵੱਲੋਂ ਰਿਪੋਰਟਾਂ ਦਰਜ ਕਰ ਲਈਆਂ ਗਈਆਂ ਹਨ ਅਤੇ ਲਾਪਰਵਾਹੀ ਲਈ ਤਿੰਨ ਪੁਲਸ ਮੁਲਾਜ਼ਮਾਂ (ਸਰੌਲੀ ਥਾਣਾ ਇੰਚਾਰਜ ਲਵ ਸਿਰੋਹੀ, ਸਬ-ਇੰਸਪੈਕਟਰ ਸਤਿਆਵੀਰ ਸਿੰਘ ਅਤੇ ਬੀਟ ਕਾਂਸਟੇਬਲ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਆਰੀਆ ਅਨੁਸਾਰ ਪਿੰਡ ਵਿੱਚ ਸਥਿਤੀ ਆਮ ਵਾਂਗ ਹੈ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਮੁਲਜ਼ਮ ਨੌਜਵਾਨ ਅਜੇ ਵੀ ਹਿਰਾਸਤ ਵਿੱਚ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News