ਲਹਿੰਦੇ ਪੰਜਾਬ ਦੇ ਉਜੜੇ ਪਰਿਵਾਰਾਂ ਦੇ ਹਰਿਆਣਾ ''ਚ ਤੋੜੇ ਗਏ ਘਰ, SGPC ਨੇ ਕੀਤਾ ਵਿਰੋਧ
Tuesday, Jul 09, 2024 - 06:04 PM (IST)
ਕਰਨਾਲ- ਹਰਿਆਣਾ ਦੇ ਕਰਨਾਲ 'ਚ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇੱਥੇ ਨਾਜਾਇਜ਼ ਕਬਜ਼ੇ ਵਾਲੀ ਥਾਂ 'ਤੇ ਘਰ ਹੋਣ ਦੇ ਇਲਾਜ਼ ਕਾਰਨ ਸਿੱਖ ਪਰਿਵਾਰਾਂ ਦੇ ਘਰ ਤੋੜੇ ਗਏ ਹਨ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਐੱਚ.ਐੱਸ.ਪੀ.ਐੱਮ.ਸੀ.) ਅਤੇ ਹਰਿਆਣਾ ਸਰਕਾਰ 'ਤੇ ਸਵਾਲ ਚੁੱਕੇ ਹਨ। ਸ਼੍ਰੋਮਣੀ ਕਮੇਟੀ ਨੇ ਲਹਿੰਦੇ ਪੰਜਾਬ (ਪੱਛਮੀ ਪੰਜਾਬ) 'ਚ ਵੰਡ ਦੇ ਸਮੇਂ ਹਰਿਆਣਾ ਦੇ ਕਰਨਾਲ ਜ਼ਿਲ੍ਹੇ 'ਚ ਅਮੁਪੁਰ ਪਿੰਡ 'ਚ ਵਸੇ ਚਾਰ ਸਿੱਖ ਪਰਿਵਾਰਾਂ ਦੇ ਘਰਾਂ ਨੂੰ ਤੋੜਨ ਦੀ ਕਾਰਵਾਈ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਪਹੁੰਚੀ ਸੀ। ਹਰਿਆਣਾ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਦਾ ਨੋਟਿਸ ਲੈਂਦੇ ਹੋਏ ਮੰਗਲਵਾਰ ਨੂੰ ਐੱਸ.ਜੀ.ਪੀ.ਸੀ. ਦਾ ਇਕ ਵਫ਼ਦ ਪਿੰਡ ਅਮੁਪੁਰ ਪਹੁੰਚਿਆ। ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਇਕ-ਇਕ ਲੱਖ ਰੁਪਏ ਦਾ ਚੈੱਕ ਸੌਂਪਿਆ।
ਐੱਸ.ਜੀ.ਪੀ.ਸੀ. ਦੇ ਚੀਫ਼ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਕਮੇਟੀ ਦਾ ਗਠਨ ਕੀਤਾ, ਜਿਸ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਉੱਪ ਪ੍ਰਧਾਨ ਹਰਭਜਨ ਸਿੰਘ ਮਸਾਨਾ, ਜੂਨੀਅਰ ਉੱਪ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤੇਜਿੰਦਰਪਾਲ ਸਿੰਘ ਲਾਡਵਾਂ ਸ਼ਾਮਲ ਹਨ। ਐੱਸ.ਜੀ.ਪੀ.ਸੀ. ਦੇ ਇਸ ਵਫ਼ਦ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ਮੀਨੀ ਪੱਧਰ 'ਤੇ ਪੂਰੀ ਸਥਿਤੀ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਵਲੋਂ ਹਰਿਆਣਾ ਸਰਕਾਰ ਦੀ ਧੱਕੇਸ਼ਾਹੀ ਅਤੇ ਦਮਨ ਦਾ ਵਿਰੋਧ ਕੀਤਾ ਜਾਵੇਗਾ। ਐੱਸ.ਜੀ.ਪੀ.ਸੀ. ਦੇ ਮੈਂਬਰਾਂ ਨੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਹਰਿਆਣਾ ਸਰਕਾਰ ਦੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹਰਿਆਣਾ 'ਚ ਸਿੱਖਾਂ ਨਾਲ ਕਿਸ ਤਰ੍ਹਾਂ ਧੱਕਾ ਕਰ ਰਹੀ ਹੈ। ਖੁਦ ਨੂੰ ਭਾਜਪਾ ਨੇਤਾ ਦੱਸਣ ਵਾਲੇ ਸਿੱਖਾਂ ਨੂੰ ਦੱਸਣਾ ਚਾਹੀਦਾ ਕਿ ਭਾਜਪਾ ਸਰਕਾਰ ਦੇ ਰਾਜ 'ਚ ਸਿੱਖਾਂ ਦੇ ਘਰ ਕਿਉਂ ਤੋੜੇ ਜਾ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e