ਘਰੇਲੂ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦਾ ਸਮਾਂ ਆ ਗਿਆ : ਹਾਈ ਕੋਰਟ

Saturday, Sep 13, 2025 - 02:01 PM (IST)

ਘਰੇਲੂ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦਾ ਸਮਾਂ ਆ ਗਿਆ : ਹਾਈ ਕੋਰਟ

ਨਵੀਂ ਦਿੱਲੀ (ਭਾਸ਼ਾ) : ਦਿੱਲੀ ਹਾਈ ਕੋਰਟ ਨੇ ਕਾਨੂੰਨੀ ਵਿਧੀ ਦੀ ਘਾਟ ’ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਜਾਇਦਾਦ ਦੀ ਮਾਲਕੀ ਦੇ ਮਾਮਲੇ ਵਿਚ ਘਰੇਲੂ ਔਰਤਾਂ ਦੀ ਭੂਮਿਕਾ ਨੂੰ ਮਾਨਤਾ ਦੇਣ ਦਾ ਸਮਾਂ ਆ ਗਿਆ ਹੈ, ਜਿਨ੍ਹਾਂ ਦੇ ਯੋਗਦਾਨ ਨੂੰ ਲੁਕਾਇਆ ਅਤੇ ਘੱਟ ਅੰਦਾਜ਼ਾ ਲਾਇਆ ਗਿਆ ਹੈ। ਇਸ ਮਾਮਲੇ ਦੇ ਸਬੰਧ ਵਿਚ ਜਸਟਿਸ ਅਨਿਲ ਖੇਤਰਪਾਲ ਅਤੇ ਹਰੀਸ਼ ਵੈਦਿਆਨਾਥਨ ਸ਼ੰਕਰ ਦੇ ਬੈਂਚ ਨੇ 11 ਸਤੰਬਰ ਨੂੰ ਕਿਹਾ ਕਿ ਸਾਡਾ ਮੰਨਣਾ ਹੈ ਕਿ ਅਜਿਹੇ ਯੋਗਦਾਨਾਂ ਨੂੰ ਇਕ ਅਰਥਪੂਰਨ ਸਿੱਟੇ ’ਤੇ ਲਿਆਉਣ ਦਾ ਸਮਾਂ ਆ ਗਿਆ ਹੈ ।

ਇਹ ਵੀ ਪੜ੍ਹੋ : ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ

ਇਕ ਔਰਤ ਨੇ ਦਲੀਲ ਦਿੱਤੀ ਕਿ ਘਰੇਲੂ ਔਰਤ ਵਜੋਂ ਪਤਨੀ ਦੀ ਭੂਮਿਕਾ ਪਤੀ ਨੂੰ ਲਾਭਦਾਇਕ ਰੋਜ਼ਗਾਰ ਕਰਨ ਅਤੇ ਪਰਿਵਾਰਕ ਜਾਇਦਾਦ ਇਕੱਠੀ ਕਰਨ ਵਿਚ ਸਿੱਧਾ ਯੋਗਦਾਨ ਪਾਉਣ ਦੇ ਯੋਗ ਬਣਾਉਂਦੀ ਹੈ, ਇਸ ਲਈ ਵਿਆਹ ਦੌਰਾਨ ਪ੍ਰਾਪਤ ਕੀਤੀ ਗਈ ਕੋਈ ਵੀ ਜਾਇਦਾਦ, ਭਾਵੇਂ ਪਤੀ ਦੇ ਨਾਂ ’ਤੇ ਹੋਵੇ ਜਾਂ ਪਤਨੀ ਦੇ ਨਾਂ ’ਤੇ, ਉਨ੍ਹਾਂ ਦੇ ਸਾਂਝੇ ਯਤਨਾਂ ਦਾ ਨਤੀਜਾ ਮੰਨਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 21 ਸਤੰਬਰ ਤੋਂ 3 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ-ਕਾਲਜ! ਇਸ ਸੂਬੇ 'ਚ ਜਾਰੀ ਹੋਇਆ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News