Air India Plane Crash: ਜਾਣੋ ਕਿਉਂ ਕਰੈਸ਼ ਹੋਇਆ ਜਹਾਜ਼, ਵਜ੍ਹਾ ਆ ਗਈ ਸਾਹਮਣੇ

Thursday, Jun 12, 2025 - 03:10 PM (IST)

Air India Plane Crash: ਜਾਣੋ ਕਿਉਂ ਕਰੈਸ਼ ਹੋਇਆ ਜਹਾਜ਼, ਵਜ੍ਹਾ ਆ ਗਈ ਸਾਹਮਣੇ

ਗੁਜਰਾਤ : ਗੁਜਰਾਤ ਦੇ ਅਹਿਮਦਾਬਾਦ 'ਚ ਏਅਰ ਇੰਡੀਆ ਦਾ B787 ਜਹਾਜ਼ VT-ANB ਕਰੈਸ਼ ਹੋ ਗਿਆ। ਇਸ ਹਾਦਸੇ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮੱਚ ਗਈ। ਕ੍ਰੈਸ਼ ਹੋਏ ਜਹਾਜ਼ ਵਿਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ 2 ਪਾਇਲਟ ਅਤੇ 10 ਕੈਬਿਨ ਕਰੂ ਸ਼ਾਮਲ ਸਨ। ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਏਅਰਪੋਰਟ ਤੋਂ ਜਹਾਜ਼ ਦੇ ਟੇਕ ਆਫ਼ ਕਰਨ ਦੇ ਤੁਰੰਤ ਬਾਅਦ ਹਾਦਸਾ ਵਾਪਰਿਆ। ਅਹਿਮਦਾਬਾਦ ਪੁਲਸ ਕੰਟਰੋਲ ਰੂਮ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਜਹਾਜ਼ ਦੇ ਇੰਜਣ ਵਿੱਚ ਤਕਨੀਕੀ ਖ਼ਰਾਬੀ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

PunjabKesari

ਇਸ ਤੋਂ ਇਲਾਵਾ ਜਹਾਜ਼ ਦੀ ਕਮਾਨ ਕੈਪਟਨ ਸੁਮੀਤ ਸੱਭਰਵਾਲ ਨੇ ਸੰਭਾਲੀ ਸੀ ਅਤੇ ਉਨ੍ਹਾਂ ਦੇ ਨਾਲ ਫਸਟ ਅਫ਼ਸਰ ਕਲਾਈਵ ਕੁੰਦਰ ਵੀ ਸਨ। ਪਤਾ ਲੱਗਾ ਹੈ ਕਿ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਿਆ ਹੈ, ਜਿਸ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ। ਹਾਦਸੇ ਤੋਂ ਬਾਅਦ, ਇਲਾਕੇ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ। ਧੂੰਏਂ ਦੇ ਬੱਦਲ ਨੇ ਘਟਨਾ ਸਥਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

PunjabKesari

ਦੱਸ ਦੇਈਏ ਕਿ ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਟੇਕ ਆਫ਼ ਕਰਨ ਦੇ ਕੁਝ ਦੇਰ ਬਾਅਦ ਮੇਘਾਨੀਨਗਰ ਕੋਲ ਅਚਾਨਕ ਕਰੈਸ਼ ਹੋ ਗਿਆ। ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਾਲੀ ਥਾਂ 'ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਣ ਲਈ ਇੱਕ ਗ੍ਰੀਨ ਕੋਰੀਡੋਰ ਬਣਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News