ਹਿਮਾਚਲ ਪ੍ਰਦੇਸ਼ ''ਚ ਵਾਪਰਿਆ ਭਿਆਨਕ ਹਾਦਸਾ, 4 ਲੋਕਾਂ ਦੀ ਮੌਤ
Friday, Apr 12, 2024 - 03:12 PM (IST)
ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅੰਨੀ ਵੈਲੀ ਵਾਸੀ ਸੁਰੇਂਦਰ ਕੁਮਾਰ ਚਾਲਕ (40), ਸੁਸ਼ੀਲ ਕੁਮਾਰ (36), ਬੀਰ ਸਿੰਘ (43) ਅਤੇ ਸੰਜੀਵ ਕੁਮਾਰ (34) ਵਜੋਂ ਹੋਈ ਹੈ।
ਆਨੀ ਪੁਲਸ ਸਟੇਸ਼ਨ ਦੇ ਅਧਿਕਾਰੀ ਹਾਦਸੇ ਵਾਲੀ ਜਗ੍ਹਾ ਪਹੁੰਚੇ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਸਥਾਨਕ ਵਿਧਾਇਕ ਲੋਕੇਂਦਰ ਕੁਮਾਰ ਹਾਦਸੇ ਵਾਲੀ ਜਗ੍ਹਾ ਪਹੁੰਚੇ। ਹਾਦਸੇ ਦਾ ਕਾਰਨ ਤੈਅ ਕਰਨ ਲਈ ਜਾਂਚ ਚੱਲ ਰਹੀ ਹੈ। ਅਧਿਕਾਰੀ ਇਸ ਤ੍ਰਾਸਦੀ ਦੇ ਕਾਰਨ ਦਾ ਪਤਾ ਲਗਾਉਣ ਲਈ ਕੰਮ ਕਰ ਰਹੇ ਹਨ। ਲਾਸ਼ਾਂ ਨੂੰ ਕਾਰ 'ਚੋਂ ਕੱਢਿਆ ਗਿਆ ਅਤੇ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8