ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਸੂਬੇ ''ਚ 22 ਅਗਸਤ ਤੱਕ ਸਕੂਲ ਬੰਦ
Tuesday, Aug 10, 2021 - 09:30 PM (IST)
ਸ਼ਿਮਲਾ - ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਬੈਠਕ ਮੰਗਲਵਾਰ ਨੂੰ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਬੈਠਕ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਈ ਵੱਡੇ ਫੈਸਲੇ ਲਏ ਗਏ ਹਨ। ਕੈਬਨਿਟ ਨੇ ਪ੍ਰਦੇਸ਼ ਵਿੱਚ 11 ਤੋਂ 22 ਅਗਸਤ ਤੱਕ ਸਕੂਲਾਂ ਨੂੰ ਵਿਦਿਆਰਥੀਆਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ। ਹਾਲਾਂਕਿ ਅਧਿਆਪਕ ਰੈਗੁਲਰ ਤੌਰ 'ਤੇ ਸਕੂਲ ਆਣਗੇ। ਦੱਸ ਦਈਏ ਕਿ 2 ਅਗਸਤ ਤੋਂ ਸਕੂਲ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਹੁਣ ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਮੁੜ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ - ਸ਼੍ਰੀਨਗਰ 'ਚ ਬੋਲੇ ਰਾਹੁਲ- ਮੈਂ ਵੀ ਕਸ਼ਮੀਰੀ ਪੰਡਿਤ, ਜੰਮੂ-ਕਸ਼ਮੀਰ ਨੂੰ ਮਿਲੇ ਪੂਰਨ ਰਾਜ ਦਾ ਦਰਜਾ
ਦੂਜੇ ਪਾਸੇ, ਹਿਮਾਚਲ ਵਿੱਚ ਹੁਣ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਹਰ ਵਿਅਕਤੀ ਲਈ ਕੋਰੋਨਾ ਦੀ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਰਿਪੋਰਟ ਨਹੀਂ ਹੋਣ ਦੀ ਸਥਿਤੀ ਵਿੱਚ ਕੋਵਿਡ ਵੈਕਸੀਨ ਦੀਆਂ ਦੋਨਾਂ ਖੁਰਾਕਾਂ ਲੈ ਚੁੱਕੇ ਲੋਕਾਂ ਨੂੰ ਦਾਖਲ ਹੋਣ ਦੀ ਮਨਜ਼ੂਰੀ ਹੋਵੇਗੀ। ਉਥੇ ਹੀ ਸੂਬਿਆਂ ਵਿੱਚ ਹੁਣ 50 ਫੀਸਦੀ ਸੀਟਿੰਗ ਸਮਰੱਥਾ ਦੇ ਨਾਲ ਹੀ ਬੱਸਾਂ ਨੂੰ ਚਲਾਉਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਦਾ ਇਹ ਫੈਸਲਾ ਤੱਤਕਾਲ ਪ੍ਰਭਾਵ ਨਾਲ ਲਾਗੂ ਮੰਨਿਆ ਜਾਵੇਗਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
