ਮੈਡੀਕਲ ਅਫ਼ਸਰ ਦੇ ਅਹੁਦਿਆਂ 'ਤੇ ਨਿਕਲੀ ਬੰਪਰ ਭਰਤੀ, ਜਾਣੋ ਯੋਗਤਾ ਸਣੇ ਹੋਰ ਸ਼ਰਤਾਂ
Monday, Jun 24, 2024 - 12:18 PM (IST)
ਨਵੀਂ ਦਿੱਲੀ- ਹਰਿਆਣਾ ਲੋਕ ਸੇਵਾ ਕਮਿਸ਼ਨ (HPSC) ਨੇ ਗਰੁੱਪ ਬੀ ਆਯੁਰਵੈਦਿਕ ਮੈਡੀਕਲ ਅਫ਼ਸਰ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਸ ਭਰਤੀ ਜ਼ਰੀਏ ਹਰਿਆਣਾ ਦੇ ਸਿਹਤ ਅਤੇ ਆਯੁਸ਼ ਵਿਭਾਗ 'ਚ ਮੈਡੀਕਲ ਅਫ਼ਸਰ ਦੇ ਖਾਲੀ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਭਰਤੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ 22 ਜੂਨ ਤੋਂ ਸ਼ੁਰੂ ਹੋ ਗਈ ਹੈ। ਉੱਥੇ ਹੀ ਐਪਲੀਕੇਸ਼ਨ ਫਾਰਮ ਸਬਮਿਟ ਕਰਨ ਦੀ ਆਖ਼ਰੀ ਤਾਰੀਖ਼ 12 ਜੁਲਾਈ 2024 ਹੈ। ਇਸ ਦੌਰਾਨ ਉਮੀਦਵਾਰ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ hpdc.gov 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਮੈਡੀਕਲ ਅਫਸਰ ਦੀਆਂ ਇਸ ਖਾਲੀ ਅਸਾਮੀਆਂ ਵਿਚ ਕੁੱਲ 805 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿਚੋਂ 427 ਅਸਾਮੀਆਂ ਜਨਰਲ ਵਰਗ ਦੇ ਉਮੀਦਵਾਰਾਂ ਲਈ ਹਨ। ਰਾਖਵੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਬਾਕੀ ਪੋਸਟਾਂ 'ਤੇ ਚੁਣਿਆ ਜਾਵੇਗਾ।
ਯੋਗਤਾ
ਮੈਡੀਕਲ ਅਫਸਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਆਯੁਰਵੈਦਿਕ ਪ੍ਰਣਾਲੀ ਆਫ਼ ਮੈਡੀਸਨ ਵਿਚ ਡਿਗਰੀ ਹੋਣੀ ਚਾਹੀਦੀ ਹੈ। 10ਵੀਂ ਜਮਾਤ ਤੱਕ ਹਿੰਦੀ ਵਿਸ਼ਾ ਪੜ੍ਹਿਆ ਹੋਣਾ ਚਾਹੀਦਾ ਹੈ।
ਉਮਰ ਹੱਦ
ਬਿਨੈਕਾਰਾਂ ਦੀ ਘੱਟੋ-ਘੱਟ ਉਮਰ 23 ਸਾਲ ਅਤੇ ਵੱਧ ਤੋਂ ਵੱਧ 42 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਸੂਬੇ ਦੀਆਂ ਰਾਖਵੀਆਂ ਸ਼੍ਰੇਣੀਆਂ ਨੂੰ ਉਪਰਲੀ ਉਮਰ ਹੱਦ ਵਿਚ ਛੋਟ ਦਿੱਤੀ ਗਈ ਹੈ।
ਇਸ ਤਰ੍ਹਾਂ ਅਪਲਾਈ ਕਰੋ
ਸਭ ਤੋਂ ਪਹਿਲਾਂ ਹਰਿਆਣਾ ਲੋਕ ਸੇਵਾ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ hpsc.gov.in 'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ ਜਾ ਕੇ 'ਐਡਵਰਟਾਈਜ਼ਮੈਂਟ' ਸੈਕਸ਼ਨ 'ਤੇ ਜਾਓ।
ਹੁਣ ਮੈਡੀਕਲ ਅਫਸਰ ਐਪਲੀਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਸਾਰੇ ਬੇਨਤੀ ਕੀਤੇ ਵੇਰਵਿਆਂ ਨੂੰ ਧਿਆਨ ਨਾਲ ਭਰੋ।
ਐਪਲੀਕੇਸ਼ਨ ਫੀਸ ਦਾ ਭੁਗਤਾਨ ਕਰਨ ਤੋਂ ਬਾਅਦ ਫਾਰਮ ਦਾ ਅੰਤਿਮ ਪ੍ਰਿੰਟ ਆਊਟ ਲਓ।
ਅਰਜ਼ੀ ਫੀਸ
ਹਰਿਆਣਾ ਲੋਕ ਸੇਵਾ ਕਮਿਸ਼ਨ ਦੀ ਇਸ ਭਰਤੀ ਵਿਚ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। ਅਰਜ਼ੀ ਦੇ ਦੌਰਾਨ ਗੈਰ-ਰਾਖਵੀਂ ਸ਼੍ਰੇਣੀ ਦੇ ਪੁਰਸ਼ ਉਮੀਦਵਾਰਾਂ ਨੂੰ 1000 ਰੁਪਏ ਦੀ ਪ੍ਰੀਖਿਆ ਫੀਸ ਜਮ੍ਹਾਂ ਕਰਾਉਣੀ ਪਵੇਗੀ ਅਤੇ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 250 ਰੁਪਏ ਦੀ ਅਰਜ਼ੀ ਫੀਸ ਜਮ੍ਹਾਂ ਕਰਾਉਣੀ ਪਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।