ਐੈੱਚ. ਪੀ. ਯੂ. ਦੀ ਵਿਦਿਆਰਥਣ ਨਾਲ ਅਸ਼ਲੀਲ ਗੱਲਾਂ ਕਰਨ ਵਾਲਾ ਅਧਿਆਪਕ ਕੀਤਾ ਕਾਬੂ

08/31/2017 1:54:16 PM

ਸ਼ਿਮਲਾ— ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ 'ਚ ਇਕ ਅਧਿਆਪਕ ਵੱਲੋਂ ਇਕ ਵਿਦਿਆਰਥਣ ਨੂੰ ਫੋਨ ਕਰਕੇ ਤੰਗ ਕਰਨ ਅਤੇ ਉਸ 'ਤੇ ਅਸ਼ਲੀਲ ਗੱਲਾਂ ਕਰਨ ਦਾ ਦੋਸ਼ ਲੱਗਿਆ ਹੈ। ਇਸ ਮਾਮਲੇ ਦੀ ਸ਼ਿਕਾਇਤ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜਿੰਦਰ ਸਿੰਘ ਚੌਹਾਨ ਕੋਲ ਵੀ ਪਹੁੰਚ ਗਈ ਹੈ। ਮਾਮਲੇ ਦੀ ਸ਼ਿਕਾਇਤ ਆਉਣ 'ਤੇ ਉਨ੍ਹਾਂ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਲਈ ਮਾਮਲਾ ਜੈਂਡਰ ਹਾਰਸਮੈਂਟ ਕਮੇਟੀ ਕੋਲ ਪਹੁੰਚ ਗਿਆ ਹੈ। ਇਹ ਕਮੇਟੀ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਵਾਈਸ ਚਾਂਸਲਰ ਨੂੰ ਦੇਵੇਗੀ। 
ਸੂਚਨਾ ਹੈ ਕਿ ਕਮੇਟੀ ਨੇ ਦੁਪਹਿਰ ਤੋਂ ਬਾਅਦ ਮਾਮਲੇ ਨੂੰ ਲੈ ਕੇ ਬੈਠਕ ਵੀ ਕੀਤੀ। ਇਸ ਮਾਮਲੇ ਨੂੰ ਲੈ ਕੇ ਐੱਸ. ਐੈੱਫ. ਆਈ. ਨੇ ਬੁੱਧਵਾਰ ਨੂੰ ਯੂਨੀਵਰਸਿਟੀ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੇ ਰਾਹੀਂ ਐੈੱਸ. ਐੈੱਫ. ਆਈ. ਨੇ ਮਾਮਲੇ ਦੀ ਜਾਂਚ ਕਰਕੇ ਉਕਤ ਅਧਿਆਪਕ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਸਵੇਰੇ ਜਦੋਂ ਇਸ ਮਾਮਲੇ ਨੂੰ ਲੈ ਕੇ ਵਾਈਸ ਚਾਂਸਲਰ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ ਤਾਂ ਦਫ਼ਤਰ ਦੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀਆਂ ਨਾਲ ਧੱਕਾ-ਮੁੱਕੀ ਵੀ ਹੋ ਗਏ। ਐੈੱਸ. ਐੈੱਫ. ਆਈ. ਦੇ ਯੂਨੀਵਰਸਿਟੀ ਅਧਿਕਾਰੀ ਨੋਵਲ ਠਾਕੁਰ ਨੇ ਦੋਸ਼ ਲਗਾਇਆ ਕਿ ਉਕਤ ਅਧਿਆਪਕ ਇਕ ਵਿਦਿਆਰਥਣ ਨੂੰ ਫੋਨ ਕਰਕੇ ਤੰਗ ਕਰਦਾ ਸੀ। ਇਸ ਦੀ ਸ਼ਿਕਾਇਤ ਯੂਨੀਵਰਸਿਟੀ ਪ੍ਰਸ਼ਾਸ਼ਨ ਨੂੰ ਕੀਤੀ ਗਈ ਹੈ, ਪਰ ਅਜੇ ਤੱਕ ਕਾਰਵਾਈ ਨਹੀਂ ਹੋਈ ਹੈ। ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕਿਹਾ ਕਿ ਮਾਮਲੇ ਦੀ ਸ਼ਿਕਾਇਤ ਆਈ ਹੈ ਅਤੇ ਜਾਂਚ ਲਈ ਮਾਮਲਾ ਜੈਂਡਰ ਹਾਰਸਮੈਂਟ ਕਮੇਟੀ ਦੇ ਕੋਲ ਭੇਜਿਆ ਗਿਆ ਹੈ।


Related News